Nazrana Times

ਪੰਜਾਬੀ

ਭੱਠਲ ਭਾਈਕੇ ਵਿਖੇ ਅਕਾਲੀ ਦਲ ਦੀ ਵਰਕਰ ਮੀਟਿੰਗ- ਬ੍ਰਹਮਪੁਰਾ ਨੂੰ ਮਿਲਿਆ ਭਰਪੂਰ ਸਮਰਥਨ

22 Mar, 2026 10:03 PM
ਭੱਠਲ ਭਾਈਕੇ ਵਿਖੇ ਅਕਾਲੀ ਦਲ ਦੀ ਵਰਕਰ ਮੀਟਿੰਗ- ਬ੍ਰਹਮਪੁਰਾ ਨੂੰ ਮਿਲਿਆ ਭਰਪੂਰ ਸਮਰਥਨ

ਆਗੂਆਂ ਨੇ ਕਿਹਾ‌-ਅਕਾਲੀ ਦਲ ਹਮੇਸ਼ਾਂ ਪੰਜਾਬ ਦੀ ਤਰੱਕੀ ਲਈ ਵਚਨਬੱਧ


ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,22 ਮਾਰਚ
ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਭੱਠਲ ਭਾਈਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਿਸਾ ਲਿਆ।ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਜਸਮੀਤ ਸਿੰਘ ਭੱਠਲ ਭਾਈਕੇ ਨੇ ਕਿਹਾ ਕਿ ਉਹ,ਉਨ੍ਹਾਂ ਦਾ ਪਰਿਵਾਰ ਅਤੇ ਸਮੁੱਚੀ ਟੀਮ ਪਹਿਲਾਂ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਨਾਲ਼ ਚੱਟਾਨ ਵਾਂਗ ਖੜ੍ਹੇ ਰਹੇ ਹਨ ਅਤੇ ਹੁਣ ਵੀ ਮੌਜੂਦਾ ਸਮੇਂ ਵਿੱਚ ਰਵਿੰਦਰ ਸਿੰਘ ਬ੍ਰਹਮਪੁਰਾ,ਹਲਕਾ ਇੰਚਾਰਜ ਖਡੂਰ ਸਾਹਿਬ ਦੇ ਨਾਲ਼ ਡਟੇ ਹੋਏ ਹਨ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਹੀ ਬ੍ਰਹਮਪੁਰਾ ਦਾ ਸਾਥ ਦਿੰਦੇ ਰਹਿਣਗੇ।ਇਸ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਵਿੱਚ ਵੀ ਅਕਾਲੀ ਦਲ ਪੰਜਾਬ ਦੀ ਜਨਤਾ ਦੇ ਹਿਤਾਂ ਲਈ ਕੰਮ ਕਰੇਗਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਵਧਾਏਗਾ।ਇਸ ਦੇ ਨਾਲ਼ ਹੀ ਬ੍ਰਹਮਪੁਰਾ ਨੇ ਪਿੰਡ ਭੱਠਲ ਭਾਈਕੇ ਦੀ ਪੂਰੀ ਟੀਮ ਦਾ ਸਾਥ ਦੇਣ ਲਈ ਧੰਨਵਾਦ ਕੀਤਾ । ਇਸ ਦੌਰਾਨ ਜਥੇਦਾਰ ਮੁਖਤਾਰ ਸਿੰਘ,ਜਥੇਦਾਰ ਨਿਰੰਜਨ ਸਿੰਘ ,ਮਨਜਿੰਦਰ ਸਿੰਘ ਸਾਬਕਾ ਸਰਪੰਚ,ਗੁਰਬਿੰਦਰ ਸਿੰਘ , ਬਲਵਿੰਦਰ ਸਿੰਘ,ਪ੍ਰਭਜੀਤ ਸਿੰਘ, ਬਲਦੇਵ ਸਿੰਘ,ਤਨਵੀਰ ਸਿੰਘ,ਗੁਰਜੰਟ ਸਿੰਘ ,ਮੁਖਤਾਰ ਸਿੰਘ,ਬਲਦੇਵ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #