ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ
29 May, 2025 01:12 AM
ਸ੍ਰੀ ਅੰਮ੍ਰਿਤਸਰ, 28 ਮਈ- ਨਜ਼ਰਾਨਾ ਟਾਈਮਜ ਬਿਊਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Posted By: GURBHEJ SINGH ANANDPURI








