Nazrana Times

ਪੰਜਾਬੀ

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿੱਚ ਅੰਤਰ-ਸਕੂਲ ਮੁਕਾਬਲੇ 2 ਦਸੰਬਰ ਨੂੰ-ਪ੍ਰਿੰਸੀਪਲ ਡਾ.ਗਿੱਲ

30 Nov, 2025 01:58 AM
ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿੱਚ ਅੰਤਰ-ਸਕੂਲ ਮੁਕਾਬਲੇ 2 ਦਸੰਬਰ ਨੂੰ-ਪ੍ਰਿੰਸੀਪਲ ਡਾ.ਗਿੱਲ

ਰਾਕੇਸ਼ ਨਈਅਰ
ਚੋਹਲਾ ਸਾਹਿਬ,29 ਨਵੰਬਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਲਾਕੇ ਦੇ 50 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਮੋਹਰੀ ਬਣਨ ਦੇ ਯਤਨਾਂ ਨੂੰ ਸਮਰਪਿਤ ਅੰਤਰ-ਸਕੂਲ ਮੁਕਾਬਲੇ ਕਾਲਜ ਵਿੱਚ 2 ਦਸੰਬਰ ਨੂੰ ਕਰਵਾਏ ਜਾਣਗੇ।ਪ੍ਰਿੰਸੀਪਲ ਡਾ.ਗਿੱਲ ਨੇ ਇਲਾਕੇ ਦੇ ਸਕੂਲ ਮੁਖੀਆਂ ਅਤੇ ਅਧਿਆਪਕ ਸਾਹਿਬਾਨ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਇੰਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਯਤਨ ਕਰਨੇ ਚਾਹੀਦੇ ਹਨ।

Posted By: GURBHEJ SINGH ANANDPURI

Loading…
Loading the web debug toolbar…
Attempt #