Nazrana Times

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

11 Mar, 2026 07:49 PM
ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ, 11 ਮਾਰਚ- ਕੰਵਰ ਪ੍ਰਤਾਪ ਸਿੰਘ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਮਾਲੀ ਸਹਿਯੋਗ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਲਾਮਿਸਾਲ ਸੇਵਾ ਕੀਤੀ ਹੈ, ਜਿਨ੍ਹਾਂ ਦੀ ਸੋਚ ਨੂੰ ਪਿੰਗਲਵਾੜਾ ਸੁਸਾਇਟੀ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਲਈ ਹਰ ਸਾਲ 15 ਲੱਖ ਰੁਪਏ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਹਿਤ ਹੀ ਅੱਜ ਇਹ ਰਾਸ਼ੀ ਪ੍ਰਬੰਧਕਾਂ ਨੂੰ ਸੌਂਪੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਹਾਜ਼ਰ ਸਨ।

Posted By: GURBHEJ SINGH ANANDPURI