ਫਰੈਂਕਫਰਟ ਵਿੱਚ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 11 ਜਨਵਰੀ ਨੂੰ ਮਨਾਇਆ ਜਾਵੇਗਾ
10 Jan, 2026 11:52 PM
ਫਰੈਂਕਫਰਟ , ਹੀਰਾ ਸਿੰਘ ਮੱਤੇਵਾਲ
ਕੱਲ11 ਜਨਵਰੀ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਇਤਿਹਾਸ ਦੇ ਅਮਰ ਸ਼ਹੀਦ ਭਾਈ ਕੇਹਰ ਸਿੰਘ ਜੀ ਅਤੇ ਭਾਈ ਸਤਵੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਜਾਵੇਗਾ।
ਇਸ ਮੌਕੇ ਗੁਰਬਾਣੀ ਕੀਰਤਨ, ਸ਼ਹੀਦਾਂ ਦੀ ਜੀਵਣੀ ‘ਤੇ ਗੁਰਮਤਿ ਵਿਚਾਰ, ਅਰਦਾਸ ਅਤੇ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ। ਧਾਰਮਿਕ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।
ਸ਼ਹੀਦ ਭਾਈ ਕੇਹਰ ਸਿੰਘ ਜੀ ਅਤੇ ਭਾਈ ਸਤਵੰਤ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸੱਚ, ਇਨਸਾਫ਼, ਅਡੋਲਤਾ ਅਤੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਚੜ੍ਹ ਕੇ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ।
Posted By: GURBHEJ SINGH ANANDPURI








