Nazrana Times

ਪੰਜਾਬੀ

ਸਿੱਖ ਏਡ ਆਸਟਰੀਆ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਦਾ ਧੰਨਵਾਦ : ਭਾਈ ਹਰਪ੍ਰੀਤ ਸਿੰਘ ਪੰਮਾ

24 Aug, 2026 10:12 PM

ਅੰਮ੍ਰਿਤਸਰ, 24 ਅਗਸਤ (ਚਰਨਜੀਤ ਸਿੰਘ): ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਸਮੁੱਚਾ ਪੰਜਾਬ ਬੰਦ ਰੱਖਣ ਵਾਲੇ ਸਮੁੱਚੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਸਿੱਖਾਂ ਅਤੇ ਸਮੁੱਚੇ ਪੰਜਾਬ ਵਾਸੀਆਂ ਨੇ ਜਿਸ ਢੰਗ ਨਾਲ ਪੰਜਾਬ ਬੰਦ ਦੇ ਸੱਦੇ ਨੂੰ ਭਰਮਾਂ ਅਤੇ ਸਫਲਤਾ ਪੂਰਵਕ ਹੁੰਗਾਰਾ ਦਿੱਤਾ ਹੈ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਬੜੀ ਦਮਦਾਰ ਆਵਾਜ਼ ਬੁਲੰਦ ਹੋਈ ਹੈ ਤੇ ਪੰਜਾਬੀਆਂ ਨੇ ਏਕਤਾ ਤੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ। ਭਾਈ ਹਰਪ੍ਰੀਤ ਸਿੰਘ ਪੰਮਾ ਨੇ ਆਖਿਆ ਕਿ ਅਸੀਂ ਕੌਮੀ ਇਨਸਾਫ ਮੋਰਚਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਅਕਾਲੀ ਦਲ ਵਾਰਿਸ ਪੰਜਾਬ ਦੇ, ਮਿਸਲ ਸਤਲੁਜ ਆਦਿ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਾਂ ਜਿਨਾਂ ਦੀ ਸਿਰਤੋੜ ਮਿਹਨਤ ਨਾਲ ਪੰਜਾਬ ਬੰਦ ਪੂਰਾ ਸਫਲ ਹੋਇਆ। ਭਾਈ ਹਰਪ੍ਰੀਤ ਸਿੰਘ ਪੰਮਾ ਨੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਸਮੇਤ ਫੈਡਰੇਸ਼ਨ ਦੇ ਅੱਠ ਆਗੂਆਂ ਨੂੰ ਅੰਮ੍ਰਿਤਸਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕਰਨ ਦੀ ਨਿਖੇਧੀ ਵੀ ਕੀਤੀ।

Posted By: GURBHEJ SINGH ANANDPURI

Latest News