Nazrana Times

ਪੰਜਾਬੀ

ਪਹੂਵਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਨਾਮਵਰ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

25 May, 2025 09:28 PM
ਪਹੂਵਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਨਾਮਵਰ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਰਾਕੇਸ਼ ਨਈਅਰ ਚੋਹਲਾ

ਭਿੱਖੀਵਿੰਡ/ਤਰਨਤਾਰਨ,24 ਮਈ 2025

ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਪਹੂਵਿੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਦੀ ਪ੍ਰੇਰਨਾ ਤੇ ਉਦਮਾ ਸਦਕਾ ਨਾਮਵਾਰ ਪਰਿਵਾਰ ਗੁਰਜੀਤ ਸਿੰਘ ਗੋਰਾ,ਸਾਬਕਾ ਪੰਚਾਇਤ ਮੈਂਬਰ ਬੀਰ ਕੌਰ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਗੁਰਜੀਤ ਸਿੰਘ ਗੋਰਾ,ਸਾਬਕਾ ਮੈਂਬਰ ਬੀਰ ਕੌਰ,ਸਤਪਾਲ ਸਿੰਘ,ਹਰਪਾਲ ਸਿੰਘ,ਰਛਪਾਲ ਸਿੰਘ,ਨਿਸ਼ਾਨ ਸਿੰਘ,ਵਰਿੰਦਰ ਸਿੰਘ,ਸੁਖਮਨ ਸਿੰਘ,ਮਨਪ੍ਰੀਤ, ਆਕਾਸ਼ਦੀਪ ਸਿੰਘ,ਜਸਪਾਲ ਸਿੰਘ,ਮੰਗਾ,ਆਕਾਸ਼, ਰਵੀ,ਗੁਰਜੰਤ ਸਿੰਘ,ਆਕਾਸ਼ਦੀਪ ਸਿੰਘ,ਜਤਿੰਦਰ ਸਿੰਘ,ਹਰਭਜਨ ਸਿੰਘ,ਪਰਮਜੀਤ ਕੌਰ,ਲਖਵਿੰਦਰ ਕੌਰ, ਕੁਲਦੀਪ ਕੌਰ,ਰਾਜ ਕੌਰ,ਸਰਬਜੀਤ ਕੌਰ,ਹੰਸ ਕੌਰ ਆਦਿ ਸੈਂਕੜੇ ਮੋਹਤਬਰਾਂ ਸਮੇਤ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਜ਼ਿਲ੍ਹਾ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ ਪਰ ਪੰਜਾਬ ਦੀ ਸੱਤਾ 'ਤੇ ਰਾਜ ਕਰਦੇ ਆ ਰਹੇ ਸਮੇਂ-ਸਮੇਂ ਦੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਕਰਜੇ ਦੀ ਮਾਰ ਹੇਠ ਲਿਆਉਣ ਤੋਂ ਸਿਵਾਏ ਕੁਝ ਨਹੀਂ ਕੀਤਾ ਪਰ ਹੁਣ ਲੋਕ ਚੰਗੀ ਤਰਾਂ ਜਾਗਰੂਕ ਹੋ ਚੁੱਕੇ ਹਨ ਅਤੇ ਦੇਸ਼ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਰਾਜ ਕਰਨ ਵਾਲੀ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਭਾਜਪਾ ਨੂੰ ਪੰਜਾਬ ਦੀ ਸੱਤਾ 'ਤੇ ਬਿਠਾਉਣ ਦਾ ਮਨ ਬਣਾ ਕੇ ਬੈਠੇ ਹਨ ਅਤੇ ਲੋਕ ਸਮਝ ਚੁੱਕੇ ਹਨ ਕਿ ਜੇਕਰ ਪੰਜਾਬ ਦਾ ਭਵਿੱਖ ਸੁਧਾਰ ਸਕਦੀ ਹੈ ਤਾਂ ਉਹ ਲੋਕਾਂ ਦੀ ਪਸੰਦ ਬਣ ਚੁੱਕੀ ਭਾਰਤੀ ਜਨਤਾ ਪਾਰਟੀ ਹੈ। ਇਸ ਮੌਕੇ 'ਤੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਨੇ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀ ਨੌਜਵਾਨ ਪੀੜ੍ਹੀ ਸਹੀ ਦਸ਼ਾ ਅਤੇ ਦਿਸ਼ਾ ਵੱਲ ਜਾਵੇ ਤਾਂ ਸਰਕਾਰ ਦਾ ਸੁਹਿਰਦ ਸਾਸ਼ਨ ਹਿਣਾ ਬਹੁਤ ਵੱਡਾ ਰੋਲ ਅਦਾ ਕਰਦਾ ਹੈ,ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਕੇ ਦੇਸ਼ ਦੇ ਲੋਕਾਂ ਦੇ ਦਿਲਾਂ ਤੇ ਰਾਜ ਤਾਂ ਹੀ ਹੋ ਸਕਦਾ ਹੈ ਕਿ ਲੋਕਾਂ ਦੇ ਦੁੱਖ ਸੁੱਖ ਨੂੰ ਸਰਕਾਰ ਆਪਣਾ ਸਮਝੇ ਅਤੇ ਲੋਕਾਂ ਦੀਆਂ ਭਾਵਨਾਵਾਂ 'ਤੇ ਖਰਾ ਉਤਰੇ ਸਾਨੂੰ ਵੀ ਇਕਜੁਟ ਹੋ ਕੇ ਬਾਕੀ ਸੂਬਿਆਂ ਦੀ ਤਰਜ 'ਤੇ ਭਾਰਤੀ ਜਨਤਾ ਪਾਰਟੀ ਨਾਲ ਡਟ ਕੇ ਸਾਥ ਦੇਣ ਦੀ ਲੋੜ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰੇਕ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਸਿਰਫ਼ ਤੇ ਸਿਰਫ ਭਾਜਪਾ ਨਾਲ ਵਧ ਤੋਂ ਵਧ ਜੁੜ ਕੇ ਆਪਣੇ ਅਧਿਕਾਰਾਂ ਦੀ ਸਹੀ ਵਰਤੋਂ ਕਰਕੇ ਆਪਣਾ ਭਵਿੱਖ ਸੁਧਾਰਈਏ।ਇਸ ਮੌਕੇ 'ਤੇ ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕ ਖੇਤਰੀ ਪਾਰਟੀਆਂ ਦੇ ਚੁੰਗਲ ਵਿੱਚ ਆ ਕੇ ਇੰਨਾ ਜਿਆਦਾ ਪੱਛੜ ਚੁੱਕੇ ਹਨ ਕਿ ਸਾਡਾ ਬੁਨਿਆਦੀ ਢਾਂਚਾ ਤਬਾਹ ਹੋ ਗਿਆ ਹੈ ਪਰ ਹੁਣ ਸਾਨੂੰ ਫਿਕਰ ਕਰਨ ਦੀ ਲੋੜ ਨਹੀਂ ਹੈ, ਸਾਡੇ ਪੰਜਾਬ ਵਿੱਚ ਨਵੇਂ ਸਿਰੇ ਤੋਂ ਆਸ ਦੀ ਕਿਰਨ ਵੱਡੇ ਉਜਾਲੇ ਕਰਨ ਜਾ ਰਹੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਸਿੱਧੇ ਤੌਰ 'ਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਤਰਾਂ ਦਾ ਵਿਸੇਸ਼ ਪੈਕਜ ਦੇਣ ਤੋਂ ਇਲਾਵਾ ਲੋਕ ਪੱਖੀ ਸਕੀਮਾਂ ਹਰ ਵਰਗ ਤੱਕ ਪਹੁੰਚਾਈਆਂ ਜਾ ਰਹੀਆਂ ਹਨ,ਤਾਂ ਜੋ ਲੋਕਾਂ ਦੇ ਜੀਵਨ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ,ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ , ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਪੰਜਾਬ ਕਾਰਜਕਰਨੀ ਮੈਂਬਰ ਅਨੂਪ ਸਿੰਘ ਭੁੱਲਰ, ਸੀਨੀਅਰ ਆਗੂ ਸਦਾਨੰਦ ਚੋਪੜਾ, ਜ਼ਿਲ੍ਹਾ ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਜਸਕਰਨ ਗਿੱਲ,ਐਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ,ਯੁਵਾ ਮੋਰਚਾ ਪ੍ਰਧਾਨ ਦਿਨੇਸ ਜੌਸੀ,ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਮਹਿਤਾਬ ਸਿੰਘ,ਰਾਜ ਕੁਮਾਰ ਚੋਪੜਾ, ਪ੍ਰਦੀਪ ਧਵਨ ਆਦਿ ਪ੍ਰਮੁੱਖ ਆਗੂ ਮਜੂਦ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #