Nazrana Times

ਪੰਜਾਬੀ

ਨਵੇਂ ਸਾਲ 2026. ਦੇ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕੌਮੀ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

02 Jan, 2026 08:15 PM
ਨਵੇਂ ਸਾਲ 2026.  ਦੇ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕੌਮੀ  ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਫਰੈਂਕਫਰਟ , ਹੀਰਾ ਸਿੰਘ ਮੱਤੇਵਾਲ
 

ਨਵੇਂ ਸਾਲ 2026 ਦੇ ਸ਼ੁਭ ਆਗਾਜ਼ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਕੌਮੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਸਹਿਜ ਪਾਠ ਦੇ ਜਾਪਾਂ ਨਾਲ ਹੋਈ। ਉਪਰੰਤ ਭਾਈ ਲਖਵੀਰ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਾਮ ਨਾਲ ਜੋੜਿਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਵੀ ਕੀਰਤਨ ਕੀਤਾ ਗਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵਧ ਗਈ।
ਗੁਰੂ ਘਰ ਦੇ ਗ੍ਰੰਥੀ ਭਾਈ ਗੁਰਭੇਜ ਸਿੰਘ ਜੀ ਅਨੰਦਪੁਰੀ ਨੇ ਕਥਾ ਰਾਹੀਂ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਉੱਤੇ ਅਣਮਨੁੱਖੀ  ਜ਼ੁਲਮ ਕੀਤੇ ਗਏ ਅਤੇ ਸਿੱਖ ਕੌਮ ਦੀ ਅਡਿੱਗ ਅਸਮਿਤਾ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ।
ਇਸ ਮੌਕੇ ਬੱਚੀ ਤਾਜੀਮਨੂਰ ਕੌਰ ਨੇ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਵਿਤਾ ਵਿੱਚ ਉਸਨੇ ਦਰਸਾਇਆ ਕਿ ਕਿਵੇਂ ਕੁਝ ਗਦਾਰ ਤੱਤਾਂ ਨੇ ਆਪਣੇ ਹੀ ਸਿੱਖ ਭਰਾਵਾਂ ਨਾਲ ਗਦਾਰੀ ਕਰਕੇ ਕੌਮ ਨੂੰ ਭਾਰੀ ਨੁਕਸਾਨ ਪਹੁੰਚਾਇਆ।
ਸਟੇਜ ਦੀ ਸੇਵਾ ਨਿਭਾਉਂਦਿਆਂ ਭਾਈ ਹੀਰਾ ਸਿੰਘ ਵੱਲੋਂ ਕੌਮੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਦੀਆਂ ਸਰਕਾਰਾਂ ਨੇ ਸਿੱਖ ਕੌਮ ਉੱਤੇ ਭਾਰੀ ਜ਼ੁਲਮ ਕੀਤੇ ਅਤੇ ਕੌਮ ਦੇ ਜਥੇਦਾਰ ਨੂੰ ਵੀ ਨਹੀਂ ਬਖ਼ਸ਼ਿਆ।
ਅੰਤ ਵਿੱਚ ਸਮਾਗਮ ਵਿੱਚ ਸ਼ਾਮਲ ਸਾਰੀਆਂ ਸੰਗਤਾਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਇਨਸਾਫ਼ ਲਈ ਅਰਦਾਸ ਕੀਤੀ ਗਈ।

Posted By: TAJEEMNOOR KAUR

Loading…
Loading the web debug toolbar…
Attempt #