Nazrana Times

ਪੰਜਾਬੀ

ਪਿੰਡ ਮਰਹਾਣਾ ਵਿਖੇ ਅੱਖਾਂ ਦਾ ਫ੍ਰੀ ਕੈਂਪ ਭਲਕੇ

12 Oct, 2025 12:34 AM
ਪਿੰਡ ਮਰਹਾਣਾ ਵਿਖੇ ਅੱਖਾਂ ਦਾ ਫ੍ਰੀ ਕੈਂਪ ਭਲਕੇ

ਰਾਕੇਸ਼ ਨਈਅਰ 
ਚੋਹਲਾ ਸਾਹਿਬ/ਤਰਨਤਾਰਨ,11 ਅਕਤੂਬਰ
ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵੱਲੋਂ 12 ਅਕਤੂਬਰ ਦਿਨ ਐਤਵਾਰ ਨੂੰ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਜਾ ਰਿਹਾ ਹੈ।ਇਹ ਕੈਂਪ ਗੁਰਦੁਆਰਾ ਪੱਕਾ ਡੇਰਾ ਪਿੰਡ ਮਰਹਾਣਾ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੰਕਰਾ ਆਈ ਕੇਅਰ ਲੁਧਿਆਣਾ ਤੋਂ ਤਜੁਰਬੇਕਾਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ,ਐਨਕਾਂ ਅਤੇ ਆਪ੍ਰੇਸ਼ਨ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਪਿੰਡ ਵਾਸੀਆਂ ਸਮੇਤ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪ ਦਾ ਲਾਭ ਚੁੱਕਣ।ਇਸ ਮੌਕੇ ਉਨ੍ਹਾਂ ਕਿਹਾ ਮਰੀਜ਼ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਨਾਲ ਜ਼ਰੂਰ ਲੈ ਕੇ ਆਉਣ।

Posted By: GURBHEJ SINGH ANANDPURI