ਤਰਣ ਤਾਰਨ ਨਗਰ ਕੌਂਸਲ ਚੋਣਾਂ: 8 ਆਮ ਆਦਮੀ ਪਾਰਟੀ ,13 ਆਜ਼ਾਦ ਅਤੇ 3 ਕਾਂਗਰਸੀ ਉਮੀਦਵਾਰਾਂ ਦੀ ਜਿੱਤ
03 Mar, 2025 03:12 AM
ਰਾਕੇਸ਼ ਨਈਅਰ
ਤਰਨ ਤਾਰਨ, 02 ਮਾਰਚ
ਤਰਨ ਤਾਰਨ ਨਗਰ ਕੌਂਸਲ ਦੀਆਂ ਆਮ ਚੋਣਾਂ ਅੱਜ ਸ਼ਾਂਤੀ ਅਤੇ ਅਮਨ ਨਾਲ ਪੂਰੀਆਂ ਹੋ ਗਈਆਂ । ਵੋਟਾਂ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਜਾਰੀ ਰਹੀਆਂ , ਕੁੱਲ 54.06% ਵੋਟਾਂ ਪੋਲ ਹੋਈਆਂ।
ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ ਨੇ ਦੱਸਿਆ ਕਿ ਜਦੋਂ ਵੋਟਾਂ ਦੀ ਗਿਣਤੀ ਮੁਕੰਮਲ ਹੋ ਗਈ, ਤਦ ਉਹਨਾਂ ਨੂੰ ਇਹ ਪਤਾ ਲੱਗਾ ਕਿ ਨਗਰ ਕੌਂਸਲ ਦੇ 25 ਵਾਰਡਾਂ ਵਿੱਚੋਂ 08 ਵਾਰਡਾਂ ਵਿੱਚ ਆਮ ਆਦਮੀ ਪਾਰਟੀ (AAP) ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਪਾਰਟੀ ਦੇ 03 ਉਮੀਦਵਾਰ ਜੇਤੂ ਰਹੇ ਹਨ, ਜਦਕਿ 13 ਵਾਰਡਾਂ ਵਿੱਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਵਾਰਡ ਨੰਬਰ 03 ਲਈ ਰੀਪੋਲ 04 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਨੂੰ ਸ਼ਾਂਤੀ ਨਾਲ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਵੋਟਰਾਂ, ਰਾਜਨੀਤਿਕ ਪਾਰਟੀਆਂ, ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਧੰਨਵਾਦ ਕੀਤਾ।
Posted By: GURBHEJ SINGH ANANDPURI








