Nazrana Times

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਯੁਵਕ ਮੇਲੇ ਵਿੱਚ ਗੁਰੂ ਅਰਜਨ ਦੇਵ ਖਾਲਸਾ ਖਾਲਸਾ ਕਾਲਜ ਬਣਿਆ ਚੈਂਪੀਅਨ

07 Nov, 2025 01:55 AM
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਯੁਵਕ ਮੇਲੇ ਵਿੱਚ ਗੁਰੂ ਅਰਜਨ ਦੇਵ ਖਾਲਸਾ ਖਾਲਸਾ ਕਾਲਜ ਬਣਿਆ ਚੈਂਪੀਅਨ

ਰਾਕੇਸ਼ ਨਈਅਰ 
ਚੋਹਲਾ ਸਾਹਿਬ/ਤਰਨਤਾਰਨ,6 ਨਵੰਬਰ 
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲਿਆਂ ਦੇ ਜੋਨ‌ ਬੀ ਦੇ ਬੀ ਡਿਵੀਜ਼ਨ ਵਿੱਚ ਉਪ ਵਿਜੇਤਾ ਬਣ ਕੇ ਟਰਾਫੀ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ਼ ਹਰਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਯੁਵਕ ਮੇਲਿਆਂ ਵਿੱਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਡੀਨ ਯੁਵਕ ਵਿਭਾਗ ਡਾ਼ ਜਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਲਗਭਗ 23 ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ 15 ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਿਲ ਕਰਦਿਆਂ ਫਸਟ ਰਨਰ ਅਪ ਦੀ ਟਰਾਫੀ ਹਾਸਲ ਕੀਤੀ ਹੈ। ਡਾ. ਗਿੱਲ ਨੇ ਇਸ ਜਿੱਤ ਦਾ ਸਿਹਰਾ ਕਾਲਜ ਦੀ ਮਿਹਨਤੀ ਟੀਮ ਵਿਦਿਆਰਥੀਆਂ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਨੂੰ ਦਿੱਤਾ।

Posted By: GURBHEJ SINGH ANANDPURI