ਅਕਾਲੀ ਆਗੂ ਮਨਜਿੰਦਰ ਸਿੰਘ ਲਾਟੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਭਲਕੇ
31 Oct, 2025 05:40 PM
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,31 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਏ.ਐਸ.ਆਈ ਬਲਜਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਦਰਸ਼ਨ ਕੌਰ (ਪਤਨੀ ਸਾਬਕਾ ਮੈਂਬਰ ਪੰਚਾਇਤ ਚੋਹਲਾ ਸਾਹਿਬ ਦਸੰਧਾ ਸਿੰਘ) ਜ਼ੋ 23 ਅਕਤੂਬਰ ਨੂੰ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ 1 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਵਿਖੇ ਹੋਵੇਗੀ।
Posted By: GURBHEJ SINGH ANANDPURI








