Nazrana Times

ਪੰਜਾਬੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੁੰਦਾ ਨੂੰ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ।

24 Jun, 2025 08:03 PM
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੁੰਦਾ ਨੂੰ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ।

ਭਾਈ ਘਨਈਆ ਜੀ ਸੇਵਾ ਸੋਸਾਇਟੀ ਫਰੈਂਕਫੋਰਟ ਦੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ

ਫਰੈਂਕਫੋਰਟ 24 ਜੂਨ , ਗੁਰਨਿਸ਼ਾਨ ਸਿੰਘ ਪੁਰਤਗਾਲ

ਜੋ ਲੋਕ ਗੁਰਮਤ ਸਿਧਾਂਤ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰ ਦੀ ਗੱਲ ਕਰਦੇ ਹਨ ਉਹਨਾਂ ਨੂੰ ਸਰਕਾਰੀ ਕਿਹਾ ਜਾ ਰਿਹਾ ਹੈ ਅਤੇ ਜਿਹੜੇ ਮਨਘੜਤ ਗੱਪ ਕਹਾਣੀਆਂ ਸੁਣਾ ਸਟੇਜਾਂ ਤੇ ਬਹਿ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਉਹਨਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰਦੇ ਹਨ ਉਹਨਾਂ ਨੂੰ ਪੰਥਕ ਹੋਣ ਦੇ ਖਿਤਾਬ ਦਿੱਤੇ ਜਾਂਦੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਹੋਰਾਂ ਨੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਹੋਏ ਗੁਰਮਤ ਸਮਾਗਮ ਦੌਰਾਨ ਕੀਤਾ, ਇਹ ਸਮਾਗਮ ਭਾਈ ਘਨਈਆ ਜੀ ਸੇਵਾ ਸੋਸਾਇਟੀ ਫਰੈਂਕਫੋਰਟ ਦੇ ਸੇਵਾਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਇਸ ਵਕਤ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਦੀਵਾਨ ਸਜਾਏ ਗਏ ਇਸ ਦੀਵਾਨ ਦੇ ਵਿੱਚ ਦੂਰੋਂ ਨੇੜਿਓਂ ਹੁਮ ਹੁਮਾ ਕੇ ਸੰਗਤਾਂ ਸੱਚ ਦੀ ਵਿਚਾਰ ਨੂੰ ਸੁਣਨ ਵਾਸਤੇ ਪਹੁੰਚੀਆਂ, ਸੋਮਵਾਰ ਦਾ ਦਿਨ ਹੋਣ ਕਰਕੇ ਭਾਵੇਂ ਇਹ ਵਰਕਿੰਗ ਡੇ ਸੀ ਪਰ ਫਿਰ ਵੀ ਸੰਗਤਾਂ ਦਾ ਠਾਠਾ ਮਾਰ ਰਿਹਾ ਇਕੱਠ ਇਹ ਦੱਸ ਰਿਹਾ ਸੀ ਕਿ ਸੰਗਤਾਂ ਗੁਰਮਤ ਸਿਧਾਂਤ ਨੂੰ ਪਹਿਲ ਦਿੰਦੀਆਂ ਹਨ, ਇਸ ਵਕਤ ਸਮਾਗਮ ਦੀ ਸਮਾਪਤੀ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਅਤੇ ਸਿੰਖ ਸੰਸਥਾਵਾਂ ਜਰਮਨੀ ਦੇ ਵੱਲੋਂ ਭਾਈ ਸਰਬਜੀਤ ਸਿੰਘ ਧੂੰਦਾ ਹੋਰਾਂ ਨੂੰ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨ ਪੱਤਰ ਅਤੇ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨਿਤ ਕੀਤਾ ਗਿਆ ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ ਘੋਤਰਾ ਅਤੇ ਹੋਰਾਂ ਦੇ ਵੱਲੋਂ ਵੀ ਭਾਈ ਧੂੰਦਾ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਭਾਈ ਗੁਰਦੀਪ ਸਿੰਘ ਪਰਦੇਸੀ ਅਤੇ ਸਰਦਾਰ ਬਲਕਾਰ ਸਿੰਘ ਬਰਿਆਰ ਹੋਣਾਂ ਵੱਲੋਂ ਭਾਈ ਸਰਬਜੀਤ ਸਿੰਘ ਧੂੰਦਾ ਵੱਲੋਂ ਕੀਤੇ ਗੁਰਬਾਣੀ ਵਖਿਆਣ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਕਿਹਾ ਕਿ ਅੱਜ ਲੋੜ ਹੈ ਕਿ ਅਜਿਹੇ ਪ੍ਰਚਾਰਕ ਜੋ ਸੱਚ ਦੀ ਗੱਲ ਨੂੰ ਸੰਗਤਾਂ ਦੇ ਵਿੱਚ ਰੱਖਦੇ ਹਨ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ । ਇਸ ਮੌਕੇ ਭਾਈ ਘਨਈਆ ਜੀ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Posted By: GURBHEJ SINGH ANANDPURI

Loading…
Loading the web debug toolbar…
Attempt #