Nazrana Times

ਪੰਜਾਬੀ

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਜਹਾਂਗੀਰ

03 Feb, 2026 08:35 PM
ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਜਹਾਂਗੀਰ

ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,3ਫਰਵਰੀ
 

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਮਜ਼ੋਰ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਉਪਰ ਕੀਤੇ ਝੂਠੇ ਪਰਚਿਆਂ ਵਿੱਚ ਮਾਣਯੋਗ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ ਅਤੇ ਅਤੇ ਵਿਰੋਧੀ ਧਿਰਾਂ ਦੇ ਸਾਹ ਸੂਤੇ ਗਏ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜੇਲ੍ਹ ਜਾਣਾ ਪਿਆ ਹੋਏ।ਇਸ ਤੋਂ ਪਹਿਲਾਂ ਵੀ ਸਵ.ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ,ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਪੰਜਾਬ ਦੇ ਹਿੱਤਾਂ ਦੀ ਖਾਤਰ ਜੇਲ੍ਹਾਂ ਕੱਟੀਆਂ ਹਨ।ਜਹਾਂਗੀਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦੇ ਆਗੂ ਭਗਵੰਤ ਮਾਨ ਸਰਕਾਰ ਦੇ ਝੂਠੇ ਪਰਚਿਆਂ ਤੋਂ ਡਰਨ ਵਾਲੇ ਨਹੀਂ ਅਤੇ ਸਾਨੂੰ ਮਾਣਯੋਗ ਅਦਾਲਤਾਂ ਉਪਰ ਮਾਣ ਹੈ ਜੋ ਕਦੇ ਕਿਸੇ ਨਾਲ ਬੇਇਨਸਾਫ਼ੀ ਨਹੀਂ ਕਰਦੀਆਂ।ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ ਹਲਕਾ ਖਡੂਰ ਸਾਹਿਬ,ਸੁਖਜਿੰਦਰ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ,ਜਥੇਦਾਰ ਗੱਜਣ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI