Nazrana Times

ਪੰਜਾਬੀ

ਸਾਬਕਾ ਵਿਧਾਇਕ ਬ੍ਰਹਮਪੁਰਾ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

29 May, 2025 04:56 PM
ਸਾਬਕਾ ਵਿਧਾਇਕ ਬ੍ਰਹਮਪੁਰਾ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਕੇਸ਼ ਨਈਅਰ ਚੋਹਲਾ

ਤਰਨ ਤਾਰਨ,29 ਮਈ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕਿਹਾ,ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਸ.ਸੁਖਦੇਵ ਸਿੰਘ ਢੀਂਡਸਾ ਦੀਆਂ ਪੰਜਾਬ ਅਤੇ ਪੰਥ ਪ੍ਰਤੀ ਸੇਵਾਵਾਂ ਅਤੇ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਕਿਹਾ,ਜੋ ਯੋਗਦਾਨ ਢੀਂਡਸਾ ਜੀ ਨੇ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਦਿੱਤਾ ਹੈ,ਉਹ ਵੱਡਮੁੱਲਾ ਹੈ ਅਤੇ ਉਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਅੱਗੇ ਕਿਹਾ,ਸਰਦਾਰ ਢੀਂਡਸਾ ਅਤੇ ਮੇਰੇ ਪਿਤਾ ਜੀ (ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ) ਇੱਕ ਚੰਗੇ ਦੋਸਤ ਸਨ,ਜਿਨ੍ਹਾਂ ਨੇ ਪੰਜਾਬ ਦੇ ਭਲੇ ਲਈ ਬਹੁਤ ਸਮਾਂ ਇਕੱਠਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾ ਕਰਦਿਆਂ ਗੁਜ਼ਾਰਿਆ ਹੈ।ਉਨ੍ਹਾਂ ਕਿਹਾ,ਜ਼ਿਕਰਯੋਗ ਹੈ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਜ਼ੇਰੇ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਸਨ।ਅੱਜ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਮਿਲਣ 'ਤੇ ਬਹੁਤ ਅਫ਼ਸੋਸ ਹੋਇਆ।ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ,ਸ.ਪਰਮਿੰਦਰ ਸਿੰਘ ਢੀਂਡਸਾ,ਜੋ ਕਿ ਸ.ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਹਨ,ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਸਮੁੱਚੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ.ਢੀਂਡਸਾ ਦਾ ਤੁਰ ਜਾਣਾ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਨਾ ਪੂਰਾ ਹੋਣ ਵਾਲਾ ਬਹੁਤ ਵੱਡਾ ਘਾਟਾ ਹੈ।

Posted By: GURBHEJ SINGH ANANDPURI

Loading…
Loading the web debug toolbar…
Attempt #