ਫਰੈਂਕਫਰਟ ਵਿਖੇ ਛੇਵੇਂ ਪਾਤਸ਼ਾਹ ਜੀ ਦੇ ਜੋਤੀ ਜੋਤ ਸਮਾਉਣ ਪੁਰਬ ਅਤੇ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਫਰੈਂਕਫਰਟ 23 ਮਾਰਚ , ਨਜ਼ਰਾਨਾ ਟਾਈਮਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਮੀਰੀ ਪੀਰੀ ਦੇ ਮਾਲਕ ਛੇਂਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਪੁਰਬ ਅਤੇ ਮਹਾਨ ਜਰਨੈਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆ ਦੀ 300 ਸਾਲਾ ਸ਼ਹੀਦੀ ਦਿਵਸ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸਾਧ ਦੇ ਸਹਿਯੋਗ ਨਾਲ ਗੁ.ਪ੍ਰ. ਕਮੇਟੀ ਵੱਲੋ ਬਹੁਤ ਹੀ ਸ਼ਰਧਾ ਭਾਵਨਾ ਨਾਲ 22 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਗਿਆ। ਇਸ...