ਕਰਤਾਰਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਜੋਤੀ ਜੋਤ ਪੁਰਬ ਦੇ ਸਮਾਗਮ ਸੰਪੰਨ
ਕਰਤਾਰਪੁਰ, 22 ਸਤੰਬਰ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾਸ੍ਰੀ ਗੁਰੂ ਨਾਨਕ ਦੇਵ ਜੀ ਦੇ 487ਵੇਂ ਜੋਤੀ ਜੋਤ ਪੁਰਬ ਮੌਕੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੰਗਲਵਾਰ ਨੂੰ ਸੰਪੰਨ ਹੋ ਗਏ। ਸਮਾਗਮਾਂ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ, ਧਾਰਮਿਕ ਦੀਵਾਨ, ਗੁਰਬਾਣੀ ਕੀਰਤਨ, ਅਰਦਾਸ ਅਤੇ ਕਵੀ ਦਰਬਾਰ ਕਰਵਾਇਆ ਗਿਆ।ਸਮਾਗਮਾਂ ਦੀ ਸ਼ੁਰੂਆਤ 20 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ...