ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣਾ ਦੇ ਰੋਹਤਕ ’ਚ ਸਿੱਖੀ ਦਾ ਪ੍ਰਚਾਰ
ਅੰਮ੍ਰਿਤਸਰ,10 ਅਪ੍ਰੈਲ-ਤਾਜੀਮਨੂਰ ਕੌਰ ਅਨੰਦਪੁਰੀ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ...