ਪਿੰਡ ਝਬਾਲ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ,ਨੰਬਰਦਾਰ ਅਤੇ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ ਝਬਾਲ/ਤਰਨਤਾਰਨ,14 ਜੁਲਾਈ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਝਬਾਲ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ ਧੰਨਬੀਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਸ਼ਮੂਲੀਅਤ ਸਮਾਗਮ ਵਿੱਚ ਸਾਬਕਾ ਸਰਪੰਚ ਧੰਨਬੀਰ ਸਿੰਘ,ਨੰਬਰਦਾਰ ਕੁਲਵੰਤ ਸਿੰਘ,ਪੰਚਾਇਤ ਮੈਂਬਰ ਕਾਲਾ ਸਿੰਘ,ਸਾਬਕਾ ਮੈਂਬਰ ਪੰਚਾਇਤ ਮਹਾਂਬੀਰ ਸਿੰਘ,ਹਰਮਨ ਲੱਠਾ,ਰਵਿੰਦਰ ਸਿੰਘ...