ਜ਼ਹਿਰੀਲੀ ਸ਼ਰਾਬ ਦੇ ਗੋਰਖ ਧੰਦੇ ਨੂੰ ਰਾਜਨੀਤਿਕ ਸਰਪ੍ਰਸਤ ਹਾਸਲ- ਬੀਬੀ ਜਗੀਰ ਕੌਰ
ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਜੁਡੀਸ਼ੀਅਲ ਜਾਂਚ ਦੀ ਕੀਤੀ ਮੰਗ ਜਲੰਧਰ,14 ਮਈ, ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੱੁਖ ਦਾ ਪ੍ਰਗਟਾਵਾ ਕਰਦਿਆ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਦਾ ਗੋਰਖਧੰਦਾ ਰਾਜਨੀਤਿਕ ਸਰਪ੍ਰਸਤੀ ਤੋਂ ਬਿਨ੍ਹਾਂ ਨਹੀਂ ਚੱਲ ਸਕਦਾ। ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ...