ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਹਰਿਆਣਾ "ਚ ਕਿਸਾਨ ਨੇਤਾਵਾਂ 'ਤੇ ਪੁਲਿਸ ਦਾ ਜੁਰਮ ਤੇ ਝੂਠੇ ਮੁਕੱਦਮਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ : ਕਿਸਾਨ ਆਗੂ ਦਰਸ਼ਨ ਪਾਲ
ਚੰਡੀਗੜ੍ਹ 15 ਅਗਸਤ (ਮੰਗਤ ਸਿੰਘ ਸੈਦਪੁਰ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰਿਆਣਾ ਦੇ ਹਾਂਸੀ-ਹਿਸਾਰ ਖੇਤਰ ਵਿੱਚ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ 'ਤੇ ਪੁਲਿਸ ਦੁਆਰਾ ਕੀਤੇ ਗਏ ਬਰਬਰ ਲਾਠੀਚਾਰਜ ਅਤੇ ਕਿਸਾਨ ਨੇਤਾਵਾਂ ਨੂੰ ਗੰਭੀਰ ਅਪਰਾਧਿਕ ਧਾਰਾਵਾਂ ਵਿੱਚ ਫਸਾ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਜੀਵਨ ਕੁੰਡੂ ਹੱਤਿਆਕਾਂਡ ਦੇ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਸਨ। ਕਿਸਾਨਾਂ ਅਤੇ ਖਾਪ...