ਡੈਮੋਕਰੇਟਿਕ ਟੀਚਰਜ਼ ਫਰੰਟ ਕਪੂਰਥਲਾ ਵੱਲੋਂ ਹੜ੍ਹ-ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਕ ਲੱਖ ਰੁਪਏ ਦੀ ਸਟੇਸ਼ਨਰੀ ਤਕਸੀਮ ਕੀਤੀ
ਡੀ.ਟੀ.ਐਫ. ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੇ ਨਾਲ ਖੜ੍ਹੀ-ਹਰਵਿੰਦਰ ਅੱਲੂਵਾਲ_ ਕਪੂਰਥਲਾ , ਨਜ਼ਰਾਨਾ ਟਾਈਮਜ ਬਿਊਰੋ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਪੰਜਾਬ ਭਰ ਦੇ ਅਧਿਆਪਕਾਂ ਵੱਲੋਂ ਹੁਣ ਤੱਕ ਲਗਭਗ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਇਕੱਤਰ ਕਰਕੇ ਵੱਖ-ਵੱਖ ਜ਼ਿਲਿਆਂ ਦੇ ਹੜ-ਪ੍ਰਭਾਵਿਤ ਲੋਕਾਂ ਤੱਕ ਪਹੁੰਚਦੀ ਕੀਤੀ ਗਈ ਹੈ, ਇਸੇ ਤਹਿਤ ਡੀ.ਟੀ.ਐਫ. ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ ਦੀ ਅਗਵਾਈ ਹੇਠ ਕਰੀਬ 1 ਲੱਖ ਰੁਪਏ ਦੀ ਸਟੇਸ਼ਨਰੀ ਜਿਵੇਂ ਕਿ ਕਾਪੀਆਂ...