ਅਣਖੀ ਸਿੱਖਾਂ ਦੇ ਪਰਿਵਾਰਾਂ ਨੂੰ ਹਿਰਾਸਤ 'ਚ ਲੈਣ ਵਾਲੀ ਪੁਲਿਸ ਨੇ ਭਗੌੜੇ ਸੁਮੇਧ ਸੈਣੀ ਦੇ ਟੱਬਰ ਨੂੰ ਕਿਉਂ ਨਹੀਂ ਸੀ ਚੁੱਕਿਆ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ
ਅੰਮ੍ਰਿਤਸਰ, 16 ਜੂਨ , ਨਜ਼ਰਾਨਾ ਟਾਈਮਜ ਬਿਊਰੋ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨਿਹੰਗ ਦੇ ਸਾਥੀਆਂ ਭਾਈ ਜਸਪ੍ਰੀਤ ਸਿੰਘ ਮਹਿਰੋਂ ਅਤੇ ਭਾਈ ਨਿਮਰਤਜੀਤ ਸਿੰਘ ਨਿਹੰਗ ਵੱਲੋਂ ਸੋਸ਼ਲ ਮੀਡੀਆ ਉੱਤੇ ਅਸ਼ਲੀਲਤਾ ਫੈਲਾਉਣ ਵਾਲੀ ਕੰਚਨ ਕੁਮਾਰੀ ਉਰਫ ਕਮਲ ਕੌਰ ਦੇ ਕਤਲ ਕੀਤੇ ਜਾਣ ਤੋਂ ਬਾਅਦ ਪੁਲਿਸ ਅਤੇ ਮੀਡੀਆ ਨੇ ਸਿੱਖਾਂ ਪ੍ਰਤੀ ਨਫਰਤ ਭਰਿਆ ਵਤੀਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਈ ਜਸਪ੍ਰੀਤ ਸਿੰਘ ਮਹਿਰੋਂ ਅਤੇ ਭਾਈ ਨਿਮਰਤਜੀਤ ਸਿੰਘ ਭਾਵੇਂ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ...