ਥਾਣਾ ਭੋਗਪੁਰ ਦੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕਾਬੂ
ਭੋਗਪੁਰ , ਮਨਜਿੰਦਰ ਸਿੰਘ ਭੋਗਪੁਰ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 16.09.25 ਨੂੰ ਐਸ.ਆਈ. ਲਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਡਲੀ ਲਿੰਕ ਰੋਡ ਉੱਪਰ ਮੌਜੂਦ ਸੀ ਕਿ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲੋਅਰ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਅਵਤਾਰ ਸਿੰਘ ਉਰਫ਼ ਕਾਕਾ ਪੁੱਤਰ ਸਰਬਜੀਤ ਸਿੰਘ ਵਾਸੀ...