ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬਿਨਾਂ ਦੇਰੀ ਲੱਭ ਕੇ ਖ਼ਾਲਸਾ ਪੰਥ ਦੇ ਸਾਹਮਣੇ ਕੀਤਾ ਜਾਵੇ ਨਸ਼ਰ- ਜਥੇਦਾਰ ਗੜਗੱਜ
ਅੰਮ੍ਰਿਤਸਰ, 18 ਜੁਲਾਈ-ਨਜ਼ਰਾਨਾ ਟਾਈਮਜ਼ ਬਿਊਰੋ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਈ-ਮੇਲਾਂ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਆਖਿਆ ਕਿ ਬਿਨਾਂ ਦੇਰੀ ਇਹ ਘਿਨੌਣੀ ਹਰਕਤ ਕਰਨ ਵਾਲੇ ਦੋਸ਼ੀ ਵਿਅਕਤੀ ਨੂੰ ਖ਼ਾਲਸਾ ਪੰਥ ਦੇ ਸਾਹਮਣੇ ਨਸ਼ਰ ਕੀਤਾ...