ਸ. ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ ਵਿਚ ਇਕ ਸਾਲ ਦਾ ਹੋਰ ਵਾਧਾ ਕਰਨਾ ਸੈਟਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਦਭਾਵਨਾ : ਮਾਨ
ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ ਜੋ ਬੀਤੇ 2 ਸਾਲ ਪਹਿਲੇ ਅਜਨਾਲਾ ਵਿਖੇ ਖਾਲਸਾ ਵਹੀਰ ਦੇ ਮਿਸਨ ਅਧੀਨ ਪੰਜਾਬ ਦੇ ਪਿੰਡਾਂ, ਸ਼ਹਿਰਾਂ ਵਿਚ ਅੰਮ੍ਰਿਤ ਸੰਚਾਰ ਦੀ ਸੇਵਾ ਕਰਦੇ ਹੋਏ ਜੋ ਪੁਲਿਸ ਨਾਲ ਝਪਟ ਹੋਈ ਸੀ, ਉਸ ਨੂੰ ਮੁੱਖ ਰੱਖਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋ ਜੋ ਕਾਨੂੰਨੀ ਪ੍ਰਕਿਰਿਆ ਬਣਦੀ ਸੀ, ਉਹ ਕੋਈ ਵੱਡਾ ਕੇਸ ਨਹੀ ਸੀ ਬਣਦਾ । ਲੇਕਿਨ ਸੈਟਰ ਦੀ ਮੋਦੀ-ਸ਼ਾਹ ਹਕੂਮਤ ਦੀ ਸਹਿ ਉਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਿਨ੍ਹਾਂ ਕਿਸੇ ਆਧਾਰ ਤੇ ਸ...