ਗਿਆਨੀ ਰਘਬੀਰ ਸਿੰਘ ਦੇ ਬਗਾਵਤੀ ਸੁਰ — ਪੰਥਕ ਪੁਨਰ-ਉਥਾਨ ਜਾਂ ਸਿਰਫ਼ ਸਿਆਸੀ ਪੈਂਤੜੇਬਾਜ਼ੀ?
ਪੰਥਕ ਸਿਆਸਤ ਦੇ ਇਤਿਹਾਸ ਵਿੱਚ ਅਕਸਰ ਦੇਖਿਆ ਗਿਆ ਹੈ ਕਿ ਜਦੋਂ ਕੋਈ ਸ਼ਖ਼ਸੀਅਤ ਸੱਤਾ ਦੇ ਗਲਿਆਰਿਆਂ ਤੋਂ ਦੂਰ ਹੁੰਦੀ ਹੈ, ਤਾਂ ਉਸ ਦੀ ਜ਼ਮੀਰ ਅਚਾਨਕ ਜਾਗ ਪੈਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਜਲੰਧਰ ਵਿੱਚ ਕੀਤੀ ਪ੍ਰੈਸ ਕਾਨਫਰੰਸ ਇਸੇ ਲੜੀ ਦਾ ਇੱਕ ਹਿੱਸਾ ਜਾਪਦੀ ਹੈ। ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ 'ਤੇ ਲਾਏ ਗਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੇ ਸਿੱਖ ਜਗਤ...