ਦਰਬਾਰ ਸਾਹਿਬ ਨੂੰ ਧਮਕੀ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਯੂ ਏ ਪੀ ਏ ਅਤੇ ਐਨ ਐਸ ਏ ਲਗਾਈ ਜਾਵੇ - ਡਾਕਟਰ ਸੁਰਜੀਤ ਸਿੰਘ ਜਰਮਨੀ
ਅੰਮ੍ਰਿਤਸਰ, 19 ਜੁਲਾਈ , ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਡਾਕਟਰ ਸੁਰਜੀਤ ਸਿੰਘ ਜਰਮਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਵੱਲੋਂ ਇਸ ਮਾਮਲੇ ਵਿੱਚ ਫੌਰੀ ਅਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਡਾਕਟਰ ਸੁਰਜੀਤ ਸਿੰਘ ਜਰਮਨੀ ਨੇ ਕਿਹਾ ਕਿ ਇਹ ਧਮਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਫੀਸ਼ੀਅਲ ਈਮੇਲ ਤੇ...