ਓਬੀਸੀ ਸ਼੍ਰੇਣੀ ਵਿੱਚ ਲੁਬਾਣਾ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਜਾਰੀ ਰਹੇਗਾ – ਬੀਬੀ ਜਗੀਰ ਕੌਰ
ਬੇਗੋਵਾਲ / ਕਪੂਰਥਲਾ, ਗੌਰਵ ਮੜੀਆ ਅੱਜ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) | ਸਾਬਕਾ ਕੈਬਨਿਟ ਮੰਤਰੀ, ਦੀ ਅਗਵਾਈ ਹੇਠ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇਵਾਲੇ, ਬੇਗੋਵਾਲ ਵਿਖੇ ਲੁਬਾਣਾ ਭਾਈਚਾਰੇ ਦੀ ਇੱਕ ਵਿਸ਼ਾਲ ਮੀਟਿੰਗ ਬੁਲਾਈ ਗਈ। ਇਹ ਮੀਟਿੰਗ ਕੁਝ ਵਿਅਕਤੀਆਂ ਵੱਲੋਂ ਲੁਬਾਣਾ ਭਾਈਚਾਰੇ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਵਿੱਚੋਂ ਬਾਹਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਬੁਲਾਈ ਗਈ। ਇਸ ਮਾਮਲੇ ਨੇ...