ਭਾਈ ਖਾਲੜਾ ਦੇ ਕਾਤਲਾਂ ਨੂੰ ਕਰਕੇ ਅਜ਼ਾਦ, ਭਗਵੰਤ ਮਾਨ ਸਰਕਾਰ ਬੇਨਕਾਬ- ਆਪ ਵਾਲੇ ਨਿਕਲੇ ਭਗਤ ਸਿੰਘ ਦੇ ਝੂਠੇ ਵਾਰਿਸ- ਖਾਲੜਾ ਮਿਸ਼ਨ
ਅੰਮ੍ਰਿਤਸਰ , ਸੁਰਜੀਤ ਸਿੰਘ ਖ਼ਾਲਸਾ ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ, ਭਾਜਪਾ, ਬਾਦਲਕਿਆਂ ਵਾਂਗ ਭਗਵੰਤ ਮਾਨ ਸਰਕਾਰ ਸਿੱਖਾਂ ਦੇ ਕਾਤਲਾਂ ਦੇ ਹੱਕ ਵਿੱਚ ਆ ਗਈ ਹੈ। ਇਸੇ ਕਾਰਨ ਉਸ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਡੀ.ਅੇਸ.ਪੀ. ਜਸਪਾਲ ਸਿੰਘ ਸਮੇਤ ਤਿੰਨ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਹੈ। ਉਸਨੇ ਸਿੱਖ ਪੰਥ ਨੂੰ ਸੁਨੇਹਾ ਦਿੱਤਾ ਹੈ ਕਿ ਉਸ ਨੂੰ ਸਿੱਖ ਪੰਥ ਦੀ ਕੋਈ ਪ੍ਰਵਾਹ ਨਹੀਂ, ਉਹ...