ਜੇ ਸਿੱਖਾਂ ਨੇ ਦੁਸ਼ਮਣਾਂ ਨੂੰ ਨਾ ਪਛਾਣਿਆ ਤਾਂ ਬੜੀ ਮਹਿੰਗੀ ਕੀਮਤ ਤਾਰਨੀ ਪਵੇਗੀ,ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਸਿੱਖ ਧਰਮ ’ਚ ਭਗਤੀ-ਸ਼ਕਤੀ, ਬਾਣੀ-ਬਾਣਾ, ਦੇਗ-ਤੇਗ, ਸੰਤ-ਸਿਪਾਹੀ ਅਤੇ ਸ਼ਸਤਰ ਤੇ ਸ਼ਾਸਤਰ ਦਾ ਵਿਧਾਨ ਗੁਰੂ ਪਾਤਸ਼ਾਹ ਨੇ ਬਖ਼ਸ਼ਿਆ ਹੈ। ਸ਼ਸਤਰ ਸਾਡੇ ਪੀਰ ਹਨ :- “ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ॥ ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ॥” ਸਿੱਖ ਦੇ ਸ਼ਸਤਰ ਮਜ਼ਲੂਮ ਦੀ ਰੱਖਿਆ ਤੇ ਜਰਵਾਣੇ ਦੀ ਭੱਖਿਆ ਲਈ ਹਨ। ਰਹਿਤਨਾਮਿਆਂ ’ਚ ਬਚਨ ਹਨ :- “ਸ਼ਸਤਰ ਵਿੱਦਿਆ ਸਿੱਖੀ ਨਾ ਹੀ, ਨਾ ਤੁਰੰਗ ਦੀ ਅਸਵਾਰੀ। ਸਿੱਖੀ ਦਾ ਨਾ ਰਹਿਤ ਕਮਾਈ, ਤਨਖਾਹੀ ਹੈ ਭਾਰੀ।” ਸਾਡੀ ਕੌਮ ਦਾ ਜਨਮ ਹੀ ਖੰਡੇ ਦੀ ਧਾਰ...