24 April 2025 ਦੀਆਂ ਖ਼ਬਰਾਂ

11 published stories
ਪਹਿਲਗਾਮ ਦੇ ਮ੍ਰਿਤਕਾਂ ਦੇ ਹੱਕ ਵਿੱਚ ਮਹਿਲਾ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ

ਪਹਿਲਗਾਮ ਦੇ ਮ੍ਰਿਤਕਾਂ ਦੇ ਹੱਕ ਵਿੱਚ ਮਹਿਲਾ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ

Apr 25, 2025 03:31 AM (Asia/Kolkata)

ਡਾਕਟਰ ਗਾਂਧੀ ਨੇ ਕੀਤੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ। ਪਟਿਆਲਾ,24 ਅਪ੍ਰੈਲ (ਗੁਰਸ਼ਰਨ ਸਿੰਘ ਵਿੱਰਕ) ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਜਿਲਾ ਮਹਿਲਾ ਕਾਂਗਰਸ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਦੀ ਅਗਵਾਈ ਹੇਠ ਅੱਜ ਮਹਿਲਾ ਕਾਂਗਰਸ ਵੱਲੋਂ ਪਹਿਲਗਾਮ ਹੱਤਿਆਕਾਂਡ ਦੇ ਵਿਰੋਧ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਪਟਿਆਲਾ ਦੇ ਸਾਂਸਦ ਡਾਕਟਰ ਧਰਮਵੀਰ ਗਾਂਧੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਵਾਪਰੀ ਘਿਣੌਨੀ...

ਵਿਧਾਇਕ ਦੇਵ ਮਾਨ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ‘ਚ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੰਮਾਂ ਦੇ ਉਦਘਾਟਨ ਕੀਤੇ

ਵਿਧਾਇਕ ਦੇਵ ਮਾਨ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ‘ਚ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੰਮਾਂ ਦੇ ਉਦਘਾਟਨ ਕੀਤੇ

Apr 25, 2025 03:28 AM (Asia/Kolkata)

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਨਾਭਾ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ- ਦੇਵ ਮਾਨ ਪਟਿਆਲਾ/ਨਾਭਾ, 24 ਅਪ੍ਰੈਲ(ਵਿੱਰਕ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਸਕੂਲਾਂ ਦੇ ਵਿੱਚ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਨੇ ਸੀਨੀਅਰ ਸੈਕੈਂਡਰੀ ਸਕੂਲ ਮੱਲੇਵਾਲ ਵਿਖੇ 26 ਲੱਖ 40 ਹਜਾਰ, ਸਰਕਾਰੀ ਮਿਡਲ ਸਕੂਲ ਪੂਣੀਵਾਲ...

ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਕੈਂਡਲ ਮਾਰਚ ਕੀਤਾ

ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਕੈਂਡਲ ਮਾਰਚ ਕੀਤਾ

Apr 25, 2025 03:25 AM (Asia/Kolkata)

ਵਿਧਾਇਕ ਨੀਨਾ ਮਿੱਤਲ, ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਚੇਅਰਮੈਨ ਬਰਸਟ, ਹਡਾਣਾ, ਮੇਅਰ ਗੋਗੀਆ, ਜ਼ਿਲ੍ਹਾ ਪ੍ਰਧਾਨ ਮਹਿਤਾ ਤੇ ਸ਼ੇਰਮਾਜਰਾ ਸਮੇਤ ਹੋਰ ਆਗੂਆਂ ਵੱਲੋਂ ਹਮਲੇ ਦੇ ਪੀੜਤਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਅੱਤਵਾਦ ਵਿਰੁੱਧ ਸਾਂਝੇ ਸੰਘਰਸ਼ ਦੇ ਪ੍ਰਤੀਕ ਵਜੋਂ ਮਹਾਤਮਾ ਗਾਂਧੀ ਸਮਾਰਕ ਤੋਂ ਸ੍ਰੀ ਕਾਲੀ ਦੇਵੀ ਮੰਦਿਰ ਤੱਕ ਹੋਇਆ ਕੈਂਡਲ ਮਾਰਚ ਪਟਿਆਲਾ, 24 ਅਪ੍ਰੈਲ (ਗੁਰਸ਼ਰਨ ਸਿੰਘ ਵਿੱਰਕ)  ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਮੁੱਠਤਾ ਪ੍ਰਗਟ ਕਰਨ ਅਤੇ ਇਸ...

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਣ

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਣ

Apr 25, 2025 03:21 AM (Asia/Kolkata)

ਪੇਂਡੂ ਖੇਤਰ ਦੇ ਸਕੂਲਾਂ ਵਿੱਚ ਭਗਵੰਤ ਮਾਨ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ: ਵਿਧਾਇਕਾ ਨੀਨਾ ਮਿੱਤਲ ਰਾਜਪੁਰਾ/ਬਨੂੜ 24 ਅਪ੍ਰੈਲ (ਵਿੱਰਕ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਾਰੀ ਕੋਸ਼ਿਸ਼ਾਂ ਦੇ ਤਹਿਤ, ਵਿਧਾਇਕਾ ਨੀਨਾ ਮਿੱਤਲ ਨੇ ਅੱਜ ਬੁੱਢਣਪੁਰ, ਝੱਜੋਂ ਅਤੇ ਧਰਮਗੜ੍ਹ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਸਮੇਤ ਚਾਰ...

ਵਿਧਾਇਕਾਂ ਨੀਨਾ ਮਿੱਤਲ ਦੀ ਮੌਜੂਦਗੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ,

ਵਿਧਾਇਕਾਂ ਨੀਨਾ ਮਿੱਤਲ ਦੀ ਮੌਜੂਦਗੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ,

Apr 25, 2025 03:17 AM (Asia/Kolkata)

ਵਾਰਡ ਨੰਬਰ 24 ਤੋਂ ਦੋ ਦਰਜਨ ਪਰਿਵਾਰਾ ਨੇ ਆਪ ਵਿਚ ਕੀਤੀ ਸ਼ਮੂਲੀਅਤ ਰਾਜਪੁਰਾ,24 ਅਪ੍ਰੈਲ (ਵਿੱਰਕ)  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਹਲਕਾ ਰਾਜਪੁਰਾ ਵਿੱਚ ਵਿਧਾਇਕਾਂ ਮੈਡਮ ਨੀਨਾ ਮਿੱਤਲ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤੇ ਜਾਣ ਤੋਂ ਰਾਜਪੁਰਾ ਵਾਸੀ ਖੁਸ਼ ਹਨ, ਜਿਸ ਤੋਂ ਪ੍ਰਭਾਵਿਤ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਧਨਵੰਤ ਸਿੰਘ ਹਰਪਾਲਪੁਰ ਰਾਜਪੁਰਾ ਦੀ...

ਪਹਿਲਗਾਮ ਹਮਲੇ ਬਾਰੇ ਕੁਝ ਸਵਾਲ ਜੋ ਜਵਾਬ ਮੰਗਦੇ ਨੇ

ਪਹਿਲਗਾਮ ਹਮਲੇ ਬਾਰੇ ਕੁਝ ਸਵਾਲ ਜੋ ਜਵਾਬ ਮੰਗਦੇ ਨੇ

Apr 25, 2025 02:27 AM (Asia/Kolkata)

ਪਹਿਲਗਾਮ ਹਮਲੇ ਬਾਰੇ ਕੁਝ ਸਵਾਲ ਜੋ ਜਵਾਬ ਮੰਗਦੇ ਨੇ ਕਸ਼ਮੀਰ ਦੇ ਪਹਿਲਗਾਮ ਵਿੱਚ 26 ਬੇਗੁਨਾਹਾਂ ਦੇ ਕਤਲਾਂ ਨੂੰ ਹਰ ਇਨਸਾਨੀਅਤ-ਪਸੰਦ ਵਿਅਕਤੀ ਨਿੰਦ ਰਿਹਾ ਹੈ, ਕਿਉਂਕਿ ਬੇਦੋਸ਼ਿਆਂ ਦੇ ਕਤਲ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਇੱਥੋਂ ਤਕ ਕਿ ਕਸ਼ਮੀਰੀ ਲੋਕਾਂ ਵੱਲੋਂ ਵੀ ਇਸ ਹਮਲੇ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਪਰ ਦੂਜੇ ਪਾਸੇ ਭਾਰਤੀ ਸਰਕਾਰ ਅਤੇ ਭਾਰਤੀ ਮੀਡੀਆ ਨਫ਼ਰਤ ਫੈਲਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਇਹ ਸਵਾਲ ਬੇਹੱਦ ਚਰਚਾ 'ਚ ਹੈ ਕਿ ਕਸ਼ਮੀਰ ਦੇ ਚੱਪੇ-ਚੱਪੇ...

ਪਹਿਲਗਾਮ ਹਮਲੇ ਵਾਂਗ ਸਿੱਖਾਂ ਤੇ ਮੁਸਲਮਾਨਾਂ ਨੂੰ ਮਾਰਦੇ ਰਹੇ ਹਿੰਦੂ ਅੱਤਵਾਦੀ

ਪਹਿਲਗਾਮ ਹਮਲੇ ਵਾਂਗ ਸਿੱਖਾਂ ਤੇ ਮੁਸਲਮਾਨਾਂ ਨੂੰ ਮਾਰਦੇ ਰਹੇ ਹਿੰਦੂ ਅੱਤਵਾਦੀ

Apr 25, 2025 02:21 AM (Asia/Kolkata)

ਪਹਿਲਗਾਮ ਹਮਲੇ ਵਾਂਗ ਸਿੱਖਾਂ ਤੇ ਮੁਸਲਮਾਨਾਂ ਨੂੰ ਮਾਰਦੇ ਰਹੇ ਹਿੰਦੂ ਅੱਤਵਾਦੀ ਪਹਿਲਗਾਮ ਘਟਨਾ ਬਹੁਤ ਹੀ ਦੁੱਖਦਾਈ ਹੈ ਅਤੇ ਉਸ ਤੋਂ ਵੀ ਦੁੱਖਦਾਈ ਹੈ ਧਰਮ ਪੁੱਛ ਕੇ ਮਾਰਨਾ, ਧਰਮ ਪੁੱਛ ਕੇ ਮਾਰਨਾ ਵਾਲੀ ਗੱਲ ਭਾਰਤੀ ਮੀਡੀਆ ਹੀ ਕਹਿ ਰਿਹਾ ਹੈ ਜਦਕਿ ਪਹਿਲਗਾਮ ਹਮਲੇ ਵਿਚ ਬਚੇ ਲੋਕਾਂ ਨੇ ਧਰਮ ਪੁੱਛ ਕੇ ਗੋਲੀ ਮਾਰਨ ਵਾਲੀ ਗੱਲ ਨੂੰ ਨਕਾਰਿਆ ਹੈ। ਚਲੋ ਮੰਨ ਵੀ ਲਿਆ ਜਾਵੇ ਕਿ ਅੱਤਵਾਦੀਆਂ ਨੇ ਧਰਮ ਪੁੱਛ ਕੇ ਗੋਲੀ ਮਾਰੀ ਹੈ ਤਾਂ ਧਰਮ ਦੇ ਅਧਾਰ ਤੇ ਜਾਨੋਂ ਮਾਰਨ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ।...

ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਵੱਲੋਂ ਅਮਰੀਕਾ ਵਿੱਚ ਸ਼ਹੀਦੀ ਸ਼ਤਾਬਦੀ ਸੰਬੰਧੀ ਪ੍ਰਚਾਰ

ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਵੱਲੋਂ ਅਮਰੀਕਾ ਵਿੱਚ ਸ਼ਹੀਦੀ ਸ਼ਤਾਬਦੀ ਸੰਬੰਧੀ ਪ੍ਰਚਾਰ

Apr 25, 2025 02:12 AM (Asia/Kolkata)

ਸੈਨਹੋਜ਼ੇ 24 ਅਪ੍ਰੈਲ ,ਨਜ਼ਰਾਨਾ ਟਾਈਮਜ਼ ਬਿਊਰੋ ਧਰਮ ਪ੍ਰਚਾਰ ਕਮੇਣੀ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ/ਸ਼ਤਾਬਦੀ) ਸਮਾਗਮ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਅਮਰੀਕਾ ਵਿਖੇ ਵੱਖ- ਵੱਖ ਗੁਰਦੁਆਰਾ ਸਾਹਿਬਾਨ ਵਿੱਚ ਕਥਾ ਵੀਚਾਰ ਕਰਕੇ ਸਿੱਖ ਸੰਗਤਾ 23 ਨਵੰਬਰ 2025 ਤੋਂ 25 ਨਵੰਬਰ 2025 ਗੁਰਦੁਆਰਾ ਸੀਸ ਗੰਜ ਸਾਹਿਬ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਵਿਸਾਲ ਗੁਰਮਤਿ ਸਮਾਗਮ ਵਿੱਚ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਗਹਿਰਾ ਦੁੱਖ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਗਹਿਰਾ ਦੁੱਖ

Apr 25, 2025 01:44 AM (Asia/Kolkata)

ਅੰਮ੍ਰਿਤਸਰ , 24 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਘੇ ਤੇ ਪ੍ਰਸਿੱਧ ਸਿੱਖ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੇ ਪਿਤਾ ਸ. ਹਰਦਿਆਲ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ. ਹਰਦਿਆਲ ਸਿੰਘ ਜੀ ਦੇ ਜੀਵਨ ਦੀ ਘਾਲ ਕਮਾਈ ਹੀ ਹੈ ਕਿ ਉਨ੍ਹਾਂ ਦੇ ਸਪੁੱਤਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜਿਹੇ ਮਹਾਨ ਵਿਦਵਾਨ ਤੇ ਕਥਾਵਾਚਕ ਅੱਜ ਸਮੁੱਚੀ...

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ ਵਾਲਾ ਵਰਤਾਰਾ ਅਤਿ ਨਿੰਦਣਯੋਗ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ ਵਾਲਾ ਵਰਤਾਰਾ ਅਤਿ ਨਿੰਦਣਯੋਗ- ਜਥੇਦਾਰ ਕੁਲਦੀਪ ਸਿੰਘ ਗੜਗੱਜ

Apr 25, 2025 01:18 AM (Asia/Kolkata)

ਅੰਮ੍ਰਿਤਸਰ, 24 ਅਪ੍ਰੈਲ-, ਨਜ਼ਰਾਨਾ ਟਾਈਮਜ ਬਿਊਰੋ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

Apr 25, 2025 01:04 AM (Asia/Kolkata)

ਅੰਮ੍ਰਿਤਸਰ,24 ਅਪ੍ਰੈਲ, ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਸ. ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ ਵਾਲੇ ਵਿਅਕਤੀ ਸਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਿੱਖੀ ਪ੍ਰਤੀ...

  • Previous
  • 1
  • Next
Loading…
Loading the web debug toolbar…
Attempt #