ਤਰਨਜੀਤ ਸਿੰਘ ਸਮੁੰਦਰੀ ਨੂੰ ਅੱਤਵਾਦ ਦੇ ਮੁੱਦੇ 'ਤੇ ਭਾਰਤ ਦਾ ਪੱਖ ਰੱਖਣ ਲਈ ਮੈਂਬਰ ਨਿਯੁਕਤ ਕਰਨਾ ਸ਼ਲਾਘਾਯੋਗ– ਹਰਜੀਤ ਸਿੰਘ ਸੰਧੂ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ,24 ਮਈ ਅੱਤਵਾਦ ਦੇ ਮੁੱਦੇ 'ਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਪੱਖ ਰੱਖਣ ਅਤੇ ਅੱਤਵਾਦ ਵਿਰੁੱਧ ਇਕਜੁਟਤਾ ਦਾ ਸੁਨੇਹਾ ਦੇਣ ਲਈ ਡਾਕਟਰ ਸ਼ਸ਼ੀ ਥਰੂਰ ਦੀ ਅਗਵਾਈ ਵਿੱਚ ਅਮਰੀਕਾ ਸਮੇਤ ਪਨਾਮਾ,ਗੋਇਆਨਾ,ਬ੍ਰਾਜੀਲ ਅਤੇ ਕੋਲੰਬੀਆ ਆਦਿ ਦੇਸ਼ਾਂ ਵਿੱਚ ਭੇਜੇ ਜਾਣ ਵਾਲੇ ਵਫਦ ਦਾ ਤਰਨਜੀਤ ਸਿੰਘ ਸਮੁੰਦਰੀ ਨੂੰ ਮੈਂਬਰ ਨਿਯੁਕਤ ਕੀਤੇ ਜਾਣ ਦਾ ਮਾਣ ਮਹਿਸੂਸ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ...