ਖ਼ਾਲਿਸਤਾਨ ਪੱਖੀ ਆਗੂਆਂ ਨੂੰ ਵਿਦੇਸ਼ਾਂ ਵਿੱਚ ਨਿਸ਼ਾਨਾ ਬਣਾਉਣਾ ਮੰਦਭਾਗਾ : ਭਾਈ ਦਲਜੀਤ ਸਿੰਘ ਕਸ਼ਮੀਰ
ਅੰਮ੍ਰਿਤਸਰ, 23 ਨਵੰਬਰ , ਰਣਜੀਤ ਸਿੰਘ ਖ਼ਾਲਸਾ - ਖ਼ਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਨਿਊਯਾਰਕ ਦੀ ਸੰਘੀ ਅਦਾਲਤ ਵੱਲੋਂ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨਿਆਂ ਦੀ ਕੈਦ ਸੁਣਾਏ ਜਾਣ ’ਤੇ ਭਾਈ ਦਲਜੀਤ ਸਿੰਘ ਕਸ਼ਮੀਰ ਨੇ ਅਮਰੀਕੀ ਸਰਕਾਰ ਦਾ ਧੰਨਵਾਦ ਕੀਤਾ। ਗੁਪਤਾ ਨੇ ਇਸੇ ਸਾਲ ਫ਼ਰਵਰੀ ਵਿੱਚ ਆਪਣਾ ਦੋਸ਼ ਕਬੂਲ ਕੀਤਾ ਸੀ। ਅਮਰੀਕੀ ਨਿਆਂ ਵਿਭਾਗ ਮੁਤਾਬਕ, ਗੁਪਤਾ ਨੇ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਦੇ ਨਿਰਦੇਸ਼ਾਂ ਹੇਠ ਇਸ ਸਾਜ਼ਿਸ਼ ਵਿੱਚ ਹਿੱਸਾ...