ਮੁਲਾਜ਼ਮਾਂ ਨਾਲ ਕੀਤਾ ਵਾਅਦਾ ਤੋੜ ਕੇ ਜਲੰਧਰ ਮੀਟਿੰਗ ਟਾਲਣਾ ਮੁੱਖ ਮੰਤਰੀ ਦਾ ਤਾਨਾਸ਼ਾਹੀ ਰਵਈਆ:-ਡਾਕਟਰ ਅਵਤਾਰ ਸਿੰਘ ਕਰੀਮਪੁਰੀ
ਪੰਜਾਬ ਸੰਭਾਲੋ ਮੁਹਿਮ' ਅਤੇ 'ਮਿਸ਼ਨ ਬੇਗਮਪੁਰਾ' ਤਹਿਤ ਬਸਪਾ ਪੰਜਾਬ ਵੱਲੋਂ ਹੜਤਾਲੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਸਮਰਥਨਅੱਪਰਾ, 27 ਅਗਸਤ (ਤੀਰਥ ਸਿੰਘ ਮੈਂਗੜ੍ਹਾ) ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਗਏ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਰਿਟਾਇਰਡ ਪੈਨਸ਼ਨਰਾਂ ਦਾ ਪੂਰਨ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਖ-ਵੱਖ ਜਥੇਬੰਦੀਆਂ ਪ੍ਰਤੀ ਅਪਣਾਏ ਰਵੱਈਏ...