ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ
ਅੰਮ੍ਰਿਤਸਰ, 3 ਜੁਲਾਈ-ਨਜ਼ਰਾਨਾ ਟਾਈਮਜ ਬਿਊਰੋ ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ ਜਾਰੀ ਕੀਤਾ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇਕ...