ਗੁਰਬਾਣੀ ਦੇ ਪ੍ਰਚਾਰ ਨੂੰ ਰੋਕਣ ਵਾਲਾ ਪ੍ਰਸ਼ਾਸਕੀ ਹਥਿਆਰ ਹੈ ਇਹ ਕਾਨੂੰਨ: ਗੁਰਜੀਤ ਸਿੰਘ ਅਜ਼ਾਦ
ਬਾਬਾ ਬਕਾਲਾ, 31 ਮਈ , ਕੰਵਰ ਪ੍ਰਤਾਪ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬਾਬਾ ਬਕਾਲਾ ਵਿਖੇ ਸੱਦੇ ਗਏ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਅਜ਼ਾਦ ਨੇ ਕਾਨੂੰਨ ਸਬੰਧੀ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ।ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਵਰਤਿਆ ਗਿਆ “ਕਸਟੋਡੀਅਨ” ਸ਼ਬਦ ਸਿੱਖ ਧਾਰਮਿਕ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ...