ਖਾਲਸਾ ਪੰਥ ਦੀ ਸਾਜਨਾ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ, ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ 2025,ਗੁਰਜੀਤ ਸਿੰਘ ਆਜ਼ਾਦ ਸ੍ਰੀ ਅਨੰਦਪੁਰ ਸਾਹਿਬ ਵਿਖੇ 7 ਅਪ੍ਰੈਲ 2025 (ਸੋਮਵਾਰ) ਨੂੰ ਗੁਰਦੁਆਰਾ ਬਾਬਾ ਸੰਗਤ ਸਿੰਘ ਜੀ, ਨੇੜੇ ਸਿੱਖ ਮਿਸ਼ਨਰੀ ਕਾਲਜ, ਵਿਖੇ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਵਿਦਿਆਰਥੀਆਂ ਵੱਲੋਂ ਕੀਰਤਨ ਰਾਹੀਂ ਹੋਈ। ਇਸ ਤੋਂ ਬਾਅਦ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰ ਪ੍ਰਸਤੁਤ ਕੀਤੇ ਗਏ। ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ...