ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ: ਮਨੁੱਖੀ ਅਧਿਕਾਰਾਂ ਦੀ ਲੜਾਈ, ਅਗਵਾ, ਕਤਲ ਅਤੇ ਇਨਸਾਫ਼ ਦੀ ਪੂਰੀ ਕਹਾਣੀ
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦਾ ਜਨਮ 2 ਨਵੰਬਰ 1952 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ।ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ ਇੱਕ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ। ਪੁਲਿਸ ਅਧਿਕਾਰੀਆਂ ਨੇ 6 ਸਤੰਬਰ 1995 ਨੂੰ ਉਨ੍ਹਾਂ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਕਰ ਲਿਆ ਸੀ। ਇਸ ਰਿਪੋਰਟ ਵਿਚ ਅਸੀਂ ਖਾਲੜਾ ਬਾਰੇ ਤਾਂ ਦੱਸਾਂਗੇ ਹੀ, ਨਾਲ ਹੀ ਇਹ ਵੀ...