ਵਿਦੇਸ਼ ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ ,8 ਮਈ ਨਜ਼ਰਾਨਾ ਟਾਈਮਜ ਬਿਊਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)...