ਬਾਬਾ ਸਾਹਿਬ ਦੇ ਪ੍ਰਤਿਮਾ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ
ਕਪੂਰਥਲਾ 12 ਜੁਲਾਈ ਗੌਰਵ ਮੜੀਆ
ਸਥਾਨਕ ਕੋਟੂ ਚੌਂਕ ਵਿਖੇ ਜਿੱਥੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਲੱਗੀ ਹੋਈ ਹੈ, ਉਸਦੇ ਕਰੀਬਨ ਪੰਜ ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾ ਵੱਲੋਂ ਅਤੇ ਨਗਰ ਨਿਗਮ ਦੇ ਸਫਾਈ ਕਰਮੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਨਾਲ ਨਾਲ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੇ ਪ੍ਰਤਿਮਾ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ ।ਇਸ ਦੇ ਲਈ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਹੀ ਇਸ ਦੀ ਸਫਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ, ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ,ਸੌਰਵ ਨਾਹਰ, ਰਾਹੁਲ ਨਾਹਰ ਆਦਿ ਮੌਜੂਦ ਸਨ।
Posted By: GURBHEJ SINGH ANANDPURI