Nazrana Times

ਪੰਜਾਬੀ

ਅਧਿਆਪਕ ਜਗਦੀਪ ਸਿੰਘ ਦੇ ਕਤਲ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਸਬੰਧ ਵਿਚ ਜਨਤਕ ਜਥੇਬੰਦੀਆਂ ਵਲੋਂ ਪੁਲੀਸ ਥਾਣਾ ਤਰਸਿਕਾ ਦੇ ਸਾਹਮਣੇ ਜੋਰਦਾਰ ਰੋਸ ਮੁਜਾਹਰਾ

02 Jun, 2026 09:21 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਬੀਤੇ ਕੱਲ ਥਾਣਾ ਤਰਸਿੱਕਾ ਦੀ ਹੱਦ ਅੰਦਰ ਆਉਂਦੇ ਪਿੰਡ ਰਾਣਾ ਕਾਲਾ ਵਿਖੇ ਕਤਲ ਕੀਤੇ ਗਏ ਤਲਵੰਡੀ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਮਾਮਲੇ ਵਿੱਚ ਤਰਸਿਕਾ ਪੁਲਿਸ ਵੱਲੋਂ ਕਤਲ ਨੂੰ ਹਾਦਸਾ ਗਰਦਾਨਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕਰਨ ਵਿਰੁੱਧ ਅੱਜ ਜਨਤਕ ਜਥੇਬੰਦੀਆਂ ਵੱਲੋਂ ਥਾਣਾ ਤਰਸਿੱਕਾ ਸਾਹਮਣੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਆਗੂ ਅਮਰੀਕ ਸਿੰਘ ਦਾਊਦ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਗੁਰਮੇਜ ਸਿੰਘ ਤਿਮੋਵਾਲ, ਸਾਬਕਾ ਸਰਪੰਚ ਸੁਰਜੀਤ ਸਿੰਘ ਤਲਵੰਡੀ, ਡੈਮੋਕਰੇਟਿਕ ਮੁਲਾਜ਼ਮ ਫਰੰਟ ਦੇ ਸੂਬਾ ਆਗੂ ਜਰਮਨਜੀਤ ਸਿੰਘ ਛੱਜਲਵੱਡੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਛੱਜਲ ਵੱਡੀ, ਯੁੱਧਵੀਰ ਸਿੰਘ ਸਰਜਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਰੁਮਾਣਾ ਚੱਕ, ਸਤਨਾਮ ਸਿੰਘ, ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਰਪੰਚ ਮਲਕੀਤ ਸਿੰਘ ਸਰਜਾ,ਛਿਸਪਾਲ ਸਿੰਘ ਲਾਡੀ, ਰਣਜੀਤ ਸਿੰਘ ਰਾਣਾ ਜੰਡ, ਜੰਗਲਾਤ ਵਰਕਰ ਯੂਨੀਅਨ ਦੇ ਆਗੂ ਰਸ਼ਪਾਲ ਸਿੰਘ ਜੋਧਾਨਗਰੀ ਨੇ ਕਿਹਾ ਕਿ ਪ੍ਰਾਂਤ ਅੰਦਰ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੈ, ਬੀਤੇ ਕੱਲ ਅਧਿਆਪਕ ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ।ਜਿਸ ਦਾ ਚਿੱਟੇ ਦਿਨ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।ਅਤੇ ਬੀਤੀ ਰਾਤ ਤੋਂ ਹੀ ਥਾਣਾ ਤਰਸਿੱਕਾ ਦੀ ਪੁਲਿਸ ਇਸ ਨੂੰ ਮਹਿਜ਼ ਸੜਕੀ ਹਾਦਸਾ ਦੱਸ ਰਹੀ ਸੀ ।ਜਿਸ ਦੇ ਖਿਲਾਫ ਅੱਜ ਦਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡੀ ਐਸ ਪੀ ਜੰਡਿਆਲਾ ਗੁਰੂ ਦੇ ਦਖਲ ਤੋਂ ਬਾਅਦ ਕਾਤਲਾਂ ਵਿੱਚ ਸ਼ਾਮਿਲ ਦੋ ਹੋਰ ਵਿਅਕਤੀਆਂ ਨੂੰ ਪਰਚੇ ਵਿੱਚ ਸ਼ਾਮਿਲ ਕੀਤਾ ਗਿਆ ।ਅਤੇ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਪਾਈ ਗਈ। ਡੀ ਐਸ ਪੀ ਵੱਲੋਂ ਰਹਿੰਦੇ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਕਰਨ ਦੇ ਭਰੋਸੇ ਉਪਰੰਤ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਇਸ ਕੇਸ ਸਬੰਧੀ ਕੋਈ ਵੀ ਢਿੱਲ ਮੱਠ ਵਿਖਾਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਅਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜੋ ਇਨਸਾਫ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।

Posted By: GURBHEJ SINGH ANANDPURI

Latest News