ਮੰਮਣਕੇ ਵਿਖੇ ਅਕਾਲੀ ਦਲ ਨੂੰ ਮਿਲਿਆ ਹੁੰਗਾਰਾ,‘ਆਪ’ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
- ਰਾਜਨੀਤੀ
- (Asia/Kolkata)
ਸੰਗਤ ਦਰਸ਼ਨ ਦੌਰਾਨ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਨਵੇਂ ਮੈਂਬਰਾਂ ਦਾ ਕੀਤਾ ਸਵਾਗਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,30 ਅਗਸਤ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਮੰਮਣਕੇ ਵਿਖੇ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।ਇਸ ਮੌਕੇ ਸੁਖਦੇਵ ਸਿੰਘ,ਜਗਜੀਤ ਸਿੰਘ,ਗੁਰਪ੍ਰਤਾਪ ਸਿੰਘ, ਗਗਨਦੀਪ ਸਿੰਘ,ਜਸਬੀਰ ਸਿੰਘ,ਜਸਵੰਤ ਸਿੰਘ, ਮਨਜਿੰਦਰ ਸਿੰਘ,ਬਲਰਾਜ ਸਿੰਘ,ਧਰਮਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦਿਆਂ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਇਆ।
ਇਸ ਮੌਕੇ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਸੰਬੋਧਨ ਕਰਦਿਆਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਇਕਲੌਤੀ ਸਿਆਸੀ ਜਮਾਤ ਹੈ,ਜੋ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਹਮੇਸ਼ਾ ਸੋਚਦੀ ਆਈ ਹੈ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ ਵਿੱਚ ਵਿਕਾਸ ਦੇ ਵੱਡੇ ਕੰਮ ਹੋਏ ਅਤੇ ਲੋਕਾਂ ਦੀਆਂ ਸਹੂਲਤਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ।
ਇਸ ਮੌਕੇਂ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਬੀ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਹਰਭਜਨ ਸਿੰਘ ਨੰਬਰਦਾਰ,ਸੁਖਵੰਤ ਸਿੰਘ,ਓਂਕਾਰ ਸਿੰਘ,ਸੁਖਵੰਤ ਸਿੰਘ,ਨਿਰਵੈਲ ਸਿੰਘ ਫੌਜੀ,ਹਰਜੀਤ ਸਿੰਘ ਫੌਜੀ,ਹਰਬੰਸ ਸਿੰਘ,ਨਿਰਵੈਲ ਸਿੰਘ,ਰਣਜੀਤ ਸਿੰਘ ਮੈਂਬਰ ਪੰਚਾਇਤ,ਬਲਦੇਵ ਸਿੰਘ ਮੈਂਬਰ ਪੰਚਾਇਤ,ਰਣਧੀਰ ਸਿੰਘ, ਸਾਬਕਾ ਸਰਪੰਚ ਦੇਸਾਂ ਸਿੰਘ,ਸੁਖਰਾਜ ਸਿੰਘ,ਰੇਸ਼ਮ ਸਿੰਘ ਪੰਚ,ਮਲਕੀਤ ਸਿੰਘ,ਭਗਵੰਤ ਸਿੰਘ ਡਿਆਲ,ਸਰਪੰਚ ਗੁਰਮੀਤ ਸਿੰਘ,ਸਤਨਾਮ ਸਿੰਘ ਸ਼ਾਹ,ਸਰਪੰਚ ਰਣਜੀਤ ਸਿੰਘ ਰਾਣਾ ਡਿਆਲ,ਪਲਵਿੰਦਰ ਸਿੰਘ ਡਿਆਲ,ਗੁਰਮੀਤ ਸਿੰਘ ਸਰਪੰਚ ਬੂਆ ਪੱਤੀ,ਸਰਪੰਚ ਜੰਗਸ਼ੇਰ ਸਿੰਘ ਟੋਨੀ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Leave a Reply