ਖਾਲਸਾ ਕਾਲਜ ਚੋਹਲਾ ਸਾਹਿਬ 'ਚ ਬਜਟ 2026 ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜ਼ਨ

ਖਾਲਸਾ ਕਾਲਜ ਚੋਹਲਾ ਸਾਹਿਬ 'ਚ ਬਜਟ 2026 ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜ਼ਨ

ਕਾਲਜ ਦੇ ਵਿਦਿਆਰਥੀਆਂ ਨੂੰ ਬਜਟ ਦੀ ਮਹੱਤਤਾ ਬਾਰੇ ਕਰਵਾਇਆ ਜਾਣੂੰ
 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,11 ਮਾਰਚ
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਕਾਲਜ ਵਿੱਚ ਬਜਟ 2026 ਵਿਸ਼ੇ 'ਤੇ ਇੱਕ ਮਹੱਤਵਪੂਰਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਂਦਰੀ ਬਜਟ 2026 ਦੀਆਂ ਮੁੱਖ ਘੋਸ਼ਣਾਵਾਂ,ਆਰਥਿਕ ਨੀਤੀਆਂ ਅਤੇ ਉਹਨਾਂ ਦੇ ਸਿੱਖਿਆ ਰੋਜ਼ਗਾਰ ਅਤੇ ਉਦਯੋਗ ਤੇ ਪੈਣ ਵਾਲੇ ਪ੍ਰਭਾਵ ਬਾਰੇ ਜਾਣੂ ਕਰਵਾਉਣਾ ਸੀ।ਇਹ ਸੈਮੀਨਾਰ ਕਾਲਜ ਦੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਬਜਟ ਦੀ ਮਹੱਤਤਾ ਬਾਰੇ ਕਾਲਜ ਦੇ ਪ੍ਰੋਫੈਸਰ ਸਹਿਬਾਨ ਵੱਲੋਂ ਜਾਣੂ ਕਰਵਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਬਜਟ ਸਬੰਧੀ ਲੈਕਚਰ ਦਿੱਤੇ ਗਏ ਅਤੇ ਵਾਦ-ਵਿਵਾਦ ਦੇ ਰੂਪ ਵਿੱਚ ਯੂਨੀਅਨ ਬਜਟ 2026 ਦਾ ਵਿਸ਼ਲੇਸ਼ਣ ਕੀਤਾ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਬਜਟ ਦੇ ਸੰਕਲਪ ਨੂੰ ਪੇਸ਼ ਕੀਤਾ। ਸੈਮੀਨਾਰ ਦੌਰਾਨ ਪ੍ਰੋ.ਪਰਮਜੀਤ ਕੌਰ ਨੇ ਬਜਟ ਦੇ ਮੁੱਖ ਬਿੰਦੂਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ।ਉਹਨਾਂ ਨੇ ਟੈਕਸ ਨੀਤੀਆਂ,ਨਵੀਆਂ ਯੋਜਨਾਵਾਂ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਵੀ ਚਰਚਾ ਵਿੱਚ ਭਾਗ ਲੈਂਦੇ ਹੋਏ ਆਪਣੇ ਪ੍ਰਸ਼ਨ ਪੁੱਛੇ ਅਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਲਜ ਦੇ ਪ੍ਰੋ.ਹਿੰਮਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਹਨਾਂ ਨੂੰ ਦੇਸ਼ ਦੀ ਆਰਥਿਕ ਪ੍ਰਣਾਲੀ ਬਾਰੇ ਸਮਝ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ।ਉਹਨਾਂ ਨੇ ਆਯੋਜਕਾਂ ਨੂੰ ਵੀ ਉਪਰਾਲੇ ਲਈ ਵਧਾਈ ਦਿੱਤੀ।ਅੰਤ ਵਿੱਚ ਜਿੰਨਾ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ ਉਹਨਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਭਵਿੱਖ ਵਿੱਚ ਵੀ ਉਹ ਇਹੋ ਜਿਹੇ ਸੈਮੀਨਾਰ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਰਹਿਣ। ਇਸ ਮੌਕੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਦਾ ਸਮੂਹ ਟੀਚਿੰਗ ਸਟਾਫ਼ ਹਾਜ਼ਰ ਜੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.