Nazrana Times

ਪੰਜਾਬੀ

ਸੀਨੀਅਰ ‘ਆਪ’ ਆਗੂ ਰੌਕੀ ਗਗਨੇਜਾ ਨੂੰ ਟਰੇਡ ਵਿੰਗ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ

30 Oct, 2026 06:50 PM

ਕਪੂਰਥਲਾ, 30 ਅਕਤੂਬਰ (ਗੌਰਵ ਮੜੀਆ)

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਰੌਕੀ ਗਗਨੇਜਾ ਨੂੰ ਟਰੇਡ ਵਿੰਗ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਰੌਕੀ ਗਗਨੇਜਾ ਦੀ ਇਸ ਨਿਯੁਕਤੀ ਨੂੰ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਟਰੇਡ ਵਿੰਗ ਰਾਹੀਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਾਰਟੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ।
ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਰੌਕੀ ਗਗਨੇਜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਜਾ ਰਹੀ ਹੈ ਅਤੇ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।

Posted By: Gaurav Maria

Latest News