ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
- ਰਾਜਨੀਤੀ
- 03 May, 2025 09:54 PM (Asia/Kolkata)
ਤਰਨ ਤਾਰਨ / ਸਰਹਾਲੀ ਕਲਾਂ 3 ਮਈ ਜੁਗਰਾਜ ਸਿੰਘ ਸਰਹਾਲੀ
ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਮਈ ਤੱਕ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਤਹਿਤ ਡੀਜੀਪੀ ਪੰਜਾਬ ਅਤੇ ਐਸ ਐਸ ਪੀ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਰਹਾਲੀ ਕਲਾਂ ਦੇ ਐਸ ਐਚ ਓ ਬਲਜਿੰਦਰ ਸਿੰਘ ਅਤੇ ਆਡੀਸਨਲ ਐਸ ਐਚ ਓ ਹਰਜੀਤ ਸਿੰਘ ਦੀ ਅਗਵਾਈ ਵਿੱਚ ਥਾਣਾ ਸਰਹਾਲੀ ਕਲਾਂ ਦੇ ਪੁਲਿਸ ਅਫਸਰ ਸਹਿਬਾਨ ਵੱਲੋਂ ਅਵਾਮ ਨੂੰ ਲਾਉਡ ਸਪੀਕਰ ਰਾਹੀਂ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਕਿਹਾ ਗਿਆ। ਨਸ਼ਾ ਤਸਕਰਾਂ ਦੀ ਇਤਲਾਹ ਦੇਣ ਵਾਲੇ ਦਾ ਨਾਮ ਪਤਾ ਬਿਲਕੁਲ ਗੁੱਪਤ ਰੱਖਿਆ ਜਾਵੇਗਾ ਅਤੇ ਉਸਨੂੰ ਵਾਜਿਬ ਇਨਾਮ ਵੀ ਦਿੱਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਇਹਨਾਂ ਉਦਮਾਂ ਸਦਕਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਵੱਡੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਦੀਆਂ ਮਾਵਾਂ ਦੇ ਹੰਝੂਆਂ ਨੂੰ ਖੁਸ਼ੀ ਵਿੱਚ ਬਦਲਣ ਦਾ ਜਤਨ ਕੀਤਾ ਜਾ ਰਿਹਾ ਹੈ।
Leave a Reply