ਸੁਖਵੰਤ ਸਿੰਘ ਪੱਡਾ ਵੱਲੋਂ ਮਾਡਲ ਟਾਊਨ ਵਿਖੇ ਲੰਗਰ ਲਗਾਇਆ ਗਿਆ
ਲੋਕਾਂ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ
ਕਪੂਰਥਲਾ 21 ਨਵੰਬਰ ਗੌਰਵ ਮੜੀਆ
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਉਪ ਪ੍ਰਧਾਨ ਸੁਖਵੰਤ ਸਿੰਘ ਪੱਡਾ ਵੱਲੋਂ ਆਪਣੀ ਰਿਹਾਇਸ਼ ਮਾਡਲ ਟਾਊਨ, ਕਪੂਰਥਲਾ ਵਿਖੇ ਕੜੀ-ਚੌਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲੰਗਰ ਛਕਿਆ।
ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੇ ਕਿਹਾ ਕਿ ਲੋੜਵੰਦਾਂ ਅਤੇ ਆਮ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ। ਅਜਿਹੇ ਸੇਵਾ ਕਾਰਜ ਜਿੱਥੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ, ਉੱਥੇ ਹੀ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
Posted By: Gaurav Maria