ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਇਕ ਅਨਮੋਲ ਗਗਨ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਦੇ ਘਰ ਤੇ ਦਫ਼ਤਰ ‘ਚ ਦਿੱਤੇ ਲਾਹਨਤ ਪੱਤਰ...

ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਇਕ ਅਨਮੋਲ ਗਗਨ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਦੇ ਘਰ ਤੇ ਦਫ਼ਤਰ ‘ਚ ਦਿੱਤੇ ਲਾਹਨਤ ਪੱਤਰ...

ਖਰੜ 20 ਅਕਤੂਬਰ , ਮੰਗਤ ਸਿੰਘ ਸੈਦਪੁਰ -ਨਸ਼ਿਆਂ ਦਾ ਵਿਰੋਧ ਕਰਨ ਕਾਰਨ ਨਸ਼ਾ ਤਸਕਰਾਂ ਹੱਥੋਂ ਕਤਲ ਹੋਏ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਖਰੜ ਵਿਚ ਵਿਧਾਇਕ ਅਨਮੋਲ ਗਗਨ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਦੇ ਘਰ ਤੇ ਦਫ਼ਤਰ ਵਿਚ ‘ਲਾਹਨਤ ਪੱਤਰ’ ਦਿੱਤੇ ਗਏ। ਇਹ ਕਾਰਵਾਈ ਜਥੇਬੰਦੀ ਦੇ ਪੁਆਧ ਜ਼ੋਨ ਦੇ ਦਫ਼ਤਰ ਸਕੱਤਰ ਸ਼ਿਵਚਰਨ ਸਿੰਘ ਭੰਗੂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਸਮਾਂ ਰਹਿੰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਆਪਣੀ ਜਾਨ ਨਾ ਦੇਣੀ ਪੈਂਦੀ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਵਿਚ ਨਾਕਾਮੀ ਦੇ ਗੰਭੀਰ ਨਤੀਜੇ ਸਾਹਮਣੇ ਆ ਰਹੇ ਹਨ।
ਸ. ਭੰਗੂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਥੇਬੰਦੀ ਆਪਣੀ ਮੰਗ ਮਨਵਾਉਣ ਲਈ ਸੰਘਰਸ਼ ਜਾਰੀ ਰੱਖੇਗੀ। ਜਥੇਬੰਦੀ ਵਲੋਂ ਦਿੱਤੇ ਗਏ ਇਨ੍ਹਾਂ ਲਾਹਨਤ ਪੱਤਰਾਂ ਰਾਹੀਂ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ਅਤੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਭਾਈ ਜਤਿਨ ਸਿੰਘ, ਸ. ਕੁਲਵਿੰਦਰ ਸਿੰਘ ਸੇਖੋਂ ਅਤੇ ਸ. ਕਰਨਬੀਰ ਸਿੰਘ ਗੁਰਾਇਆ ਆਦਿ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.