ਹਰ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਪਹਿਲੀ ਤਰਜੀਹ : ਬਿੱਲਾ ਸ਼ੇਰੋਂ

ਹਰ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਪਹਿਲੀ ਤਰਜੀਹ : ਬਿੱਲਾ ਸ਼ੇਰੋਂ

ਪਿੰਡ ਪਿੱਦੀ ਦੇ ਟਕਸਾਲੀ ਅਕਾਲੀ ਆਗੂਆਂ ਨਾਲ ਕੀਤੀ ਮੁਲਾਕਾਤ, ਪਾਰਟੀ ਦੀਆਂ ਸਰਗਰਮੀਆਂ ਸਬੰਧੀ ਹੋਈ ਵਿਚਾਰ-ਚਰਚਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 25 ਸਤੰਬਰ

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਵਿੱਚ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਹ ਪਿੰਡ ਪਿੱਦੀ ਵਿਖੇ ਟਕਸਾਲੀ ਅਕਾਲੀ ਆਗੂ ਵਿਕਰਮਜੀਤ ਸਿੰਘ ਪੰਨੂ ਅਤੇ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨਾਲ ਨਿੱਘੀ ਮੁਲਾਕਾਤ ਕੀਤੀ।

ਇਸ ਮੌਕੇ ਪਿੰਡ ਦੀਆਂ ਸਥਾਨਕ ਗਤੀਵਿਧੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਪਿੱਦੀ ਵਿੱਚ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਿੰਡ ਪੱਧਰ ’ਤੇ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ ਸਮੇਤ ਮਲਕੀਤ ਸਿੰਘ, ਡਾਕਟਰ ਨਿਰਮਲ ਸਿੰਘ, ਭਲਵਾਨ ਨੈਬ ਸਿੰਘ, ਪਲਜਿੰਦਰ ਸਿੰਘ, ਸਿਮਰਜੀਤ ਸਿੰਘ, ਯਾਦਵਿੰਦਰ ਸਿੰਘ ਅਤੇ ਪ੍ਰਿੰਸਪਾਲ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.