ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਸਿਹਤ ਵਿਭਾਗ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ.ਅੰਨੂ ਸ਼ਰਮਾ

ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਸਿਹਤ ਵਿਭਾਗ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ.ਅੰਨੂ ਸ਼ਰਮਾ

ਕਪੂਰਥਲਾ, 18 ਸਤੰਬਰ - ਗੌਰਵ ਮੜੀਆ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਅੱਜ ਜਿਲੇ ਭਰ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ।ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਇਸ ਮੁਹਿੰਮ ਦੌਰਾਨ ਜਿਲੇ ਭਰ ਵਿਚ 1709 ਘਰਾਂ ਨੂੰ ਚੈਕ ਕੀਤਾ ਗਿਆ ਜਿਸ ਵਿਚ 29 ਥਾਂਵਾਂ ਤੋਂ ਟੀਮਾਂ ਨੂੰ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ। ਸਹਾਇਕ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਨੇ ਦਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਅਤੇ ਟੀਮਾਂ ਦਾ ਸਹਿਯੋਗ ਕਰਨ।

ਜਿਲਾ ਐਪੀਡੀਮੋਲੋਜਿਸਟ ਡਾਕਟਰ ਨੰਦਿਕ ਖੁੱਲਰ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 4 ਚਲਾਣ ਵੀ ਕੱਟੇ ਗਏ ਤੇ ਟੀਮਾਂ ਵੱਲੋਂ ਮੋਕੇ ਤੇ ਇਨਡੋਰ ਸਪਰੇਅ ਵੀ ਕੀਤੇ ਗਏ।

ਓਹਨਾਂ ਇਹ ਵੀ ਦਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਅ,ਸਿਵਲ ਹਸਪਤਾਲ ਵਿਖੇ ਇਲਾਜ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.